19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਪੰਥ ਦੇ ਪ੍ਰਸਿੱਧ ਰਾਗੀ ਭਾਈ ਹਰਪਾਲ ਸਿੰਘ ਯੂ.ਐਸ.ਏ. ਤੋਂ ਪੰਜਾਬ ਵਾਪਸ ਪਰਤੇ

ਅਜੀਤ ਡੈਸਕ 05-12-2025
ਘੁਮਾਣ, 4 ਦਸੰਬਰ (ਬੰਮਰਾਹ)- ਪੰਥ ਦੇ ਪ੍ਰਸਿੱਧ ਰਾਗੀ ਭਾਈ ਹਰਪਾਲ ਸਿੰਘ ਯੂ.ਐਸ.ਏ. ਦਮਦਮੀ ਟਕਸਾਲ ਵਾਲੇ ਅਮਰੀਕਾ ਤੋਂ ਪੰਜਾਬ ਆਪਣੇ ਪਿੰਡ ਪਰਤੇ ਹਨ | ਭਾਈ ਸਾਹਿਬ ਇਕ ਸਾਲ ਬਾਅਦ ਅਮਰੀਕਾ ਤੋਂ ਵੱਖ-ਵੱਖ ਗੁਰੂ ਘਰਾਂ 'ਚ ਕੀਰਤਨ ਦੀਆਂ ਸੇਵਾਵਾਂ ਨਿਭਾਉਣ ਉਪਰੰਤ ਵਾਪਸ ਆਏ ਹਨ | ਇਸ ਮੌਕੇ ਉਨ੍ਹਾਂ ਕਿਹਾ ਕਿ ਸੰਗਤਾਂ ਦੇ ਪਿਆਰ ਸਦਕਾ ਜਿੱਥੇ ਉਹ ਅਮਰੀਕਾ, ਕੈਨੇਡਾ, ਇੰਗਲੈਂਡ ਤੋਂ ਇਲਾਵਾ ਯੂਰਪ ਤੇ ਦੁਨੀਆਂ ਦੇ ਹੋਰ ਵੱਖ-ਵੱਖ ਦੇਸ਼ਾਂ ਵਿਚ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਸੇਵਾਵਾਂ ਨਿਭਾਈਆਂ ਹਨ | ਉਨ੍ਹਾਂ ਕਿਹਾ ਕਿ ਸੰਗਤਾਂ ਵਲੋਂ ਦਿੱਤੇ ਗਏ ਪਿਆਰ ਲਈ ਉਹ ਸਦਾ ਰਿਣੀ ਰਹਿਣਗੇ | ਉਨ੍ਹਾਂ ਕਿਹਾ ਕਿ ਦਸੰਬਰ ਮਹੀਨੇ 'ਚ ਸ਼ਹੀਦੀ ਸਮਾਗਮਾਂ ਦੌਰਾਨ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੇ ਕਸਬਿਆਂ ਵਿਚ ਕੀਰਤਨ ਦੀਆਂ ਸੇਵਾਵਾਂ ਨਿਭਾਉਣਗੇ |
ਪਿਛਲੀ ਖ਼ਬਰ ਪੰਥ ਦੇ ਪ੍ਰਸਿੱਧ ਰਾਗੀ ਭਾਈ ਹਰਪਾਲ ਸਿੰਘ ਯੂ.ਐਸ.ਏ. ਤੋਂ ਪੰਜਾਬ ਵਾਪਸ ਪਰਤੇ ਅਗਲੀ ਖ਼ਬਰ ਵਿਧਾਇਕ ਅਮਰਪਾਲ ਸਿੰਘ ਨੇ ਰੰਗਲਾ ਪੰਜਾਬ ਯੋਜਨਾ ਤਹਿਤ 2.50 ਕਰੋੜ ਤੇ ਹੜ੍ਹ ਪ੍ਰਭਾਵਿਤ ਪਿੰਡਾਂ ਨੂੰ 30 ਲੱਖ ਦੇ ਚੈੱਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।