ਘੁਮਾਣ, 4 ਦਸੰਬਰ (ਬੰਮਰਾਹ)- ਪੰਥ ਦੇ ਪ੍ਰਸਿੱਧ ਰਾਗੀ ਭਾਈ ਹਰਪਾਲ ਸਿੰਘ ਯੂ.ਐਸ.ਏ. ਦਮਦਮੀ ਟਕਸਾਲ ਵਾਲੇ ਅਮਰੀਕਾ ਤੋਂ ਪੰਜਾਬ ਆਪਣੇ ਪਿੰਡ ਪਰਤੇ ਹਨ | ਭਾਈ ਸਾਹਿਬ ਇਕ ਸਾਲ ਬਾਅਦ ਅਮਰੀਕਾ ਤੋਂ ਵੱਖ-ਵੱਖ ਗੁਰੂ ਘਰਾਂ 'ਚ ਕੀਰਤਨ ਦੀਆਂ ਸੇਵਾਵਾਂ ਨਿਭਾਉਣ ਉਪਰੰਤ ਵਾਪਸ ਆਏ ਹਨ | ਇਸ ਮੌਕੇ ਉਨ੍ਹਾਂ ਕਿਹਾ ਕਿ ਸੰਗਤਾਂ ਦੇ ਪਿਆਰ ਸਦਕਾ ਜਿੱਥੇ ਉਹ ਅਮਰੀਕਾ, ਕੈਨੇਡਾ, ਇੰਗਲੈਂਡ ਤੋਂ ਇਲਾਵਾ ਯੂਰਪ ਤੇ ਦੁਨੀਆਂ ਦੇ ਹੋਰ ਵੱਖ-ਵੱਖ ਦੇਸ਼ਾਂ ਵਿਚ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਸੇਵਾਵਾਂ ਨਿਭਾਈਆਂ ਹਨ | ਉਨ੍ਹਾਂ ਕਿਹਾ ਕਿ ਸੰਗਤਾਂ ਵਲੋਂ ਦਿੱਤੇ ਗਏ ਪਿਆਰ ਲਈ ਉਹ ਸਦਾ ਰਿਣੀ ਰਹਿਣਗੇ | ਉਨ੍ਹਾਂ ਕਿਹਾ ਕਿ ਦਸੰਬਰ ਮਹੀਨੇ 'ਚ ਸ਼ਹੀਦੀ ਸਮਾਗਮਾਂ ਦੌਰਾਨ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੇ ਕਸਬਿਆਂ ਵਿਚ ਕੀਰਤਨ ਦੀਆਂ ਸੇਵਾਵਾਂ ਨਿਭਾਉਣਗੇ |