ਧਾਰੀਵਾਲ, 4 ਦਸੰਬਰ (ਜੇਮਸ ਨਾਹਰ)- ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ 'ਚ ਪ੍ਰਭਾਵਸ਼ਾਲੀ ਸੇਵਾਵਾਂ ਨਿਭਾਅ ਰਹੇ 'ਆਪ' ਦੇ ਸਰਗਰਮ ਵਰਕਰ ਤੇ ਪਿੰਡ ਕੰਗ ਤੋਂ ਪੰਚਾਇਤ ਮੈਂਬਰ ਇਮਾਨੂੰਏਲ ਸਹੋਤਾ ਨੂੰ ਪਾਰਟੀ ਪ੍ਰਤੀ ਨਿਭਾਈਆਂ ਜ਼ਿੰਮੇਵਾਰੀਆਂ ਦੇ ਚਲਦੇ ਵਿਧਾਨ ਸਭਾ ਹਲਕਾ ਇੰਚਾਰਜ ਕਾਦੀਆਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੇ ਉਪਰਾਲੇ ਸਦਕਾ ਹਲਕਾ ਕਾਦੀਆਂ ਦੇ ਮੀਡੀਆ ਕੋਆਰਡੀਨੇਟਰ ਨਿਯੁਕਤ ਕੀਤਾ ਹੈ | ਇਹ ਜਾਣਕਾਰੀ ਨਵ-ਨਿਯੁਕਤ ਮੀਡੀਆ ਕੋਆਰਡੀਨੇਟਰ ਇਮਾਨੂੰਏਲ ਸਹੋਤਾ ਨੇ ਸਾਂਝੀ ਕਰਦੇ ਹੋਏ ਦੱਸਿਆ ਕਿ ਉਹ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਅਤੇ ਸਮੁੱਚੀ ਲੀਡਰਸ਼ਿਪ ਦਾ ਇਸ ਜ਼ਿੰਮੇਵਾਰੀ ਲਈ ਧੰਨਵਾਦ ਕਰਦੇ ਹਨ ਤੇ ਇਹ ਵਿਸ਼ਵਾਸ ਦਵਾਉਂਦੇ ਹਨ ਕਿ ਉਹ ਇਸ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਉਣਗੇ |