ਗੁਰਦਾਸਪੁਰ, 4 ਦਸੰਬਰ (ਅਸ਼ੋਕ ਸ਼ਰਮਾ)- ਨਵ-ਨਿਯੁਕਤ ਏ.ਡੀ.ਸੀ. (ਜ) ਗੁਰਦਾਸਪੁਰ ਗੁਰਸਿਮਰਨ ਸਿੰਘ ਢਿੱਲੋਂ ਨੇ ਦੱਸਿਆ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਨੰੂ ਤਰਜ਼ੀਹ ਦੇਣਗੇ ਤੇ ਉਹ 2016 ਬੈਚ ਦੇ ਪੀ.ਸੀ.ਐੱਸ. ਅਧਿਕਾਰੀ ਇਸ ਤੋਂ ਪਹਿਲਾਂ ਐੱਸ.ਡੀ.ਐਮ. ਅੰਮਿ੍ਤਸਰ ਵਿਖੇ ਸ਼ਾਨਦਾਰ ਸੇਵਾਵਾਂ ਨਿਭਾਅ ਚੁੱਕੇ ਹਨ ਜਦੋਂ ਕਿ ਡੇਰਾ ਬਾਬਾ ਨਾਨਕ, ਕਲਾਨੌਰ ਤੇ ਪਠਾਨਕੋਟ, ਗੁਰਦਾਸਪੁਰ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ | ਜ਼ਿਕਰਯੋਗ ਹੈ ਕਿ ਗੁਰਸਿਮਰਨ ਸਿੰਘ ਢਿੱਲੋਂ ਕੋਲ ਕਮਿਸ਼ਨਰ ਨਗਰ ਨਿਗਮ ਬਟਾਲਾ ਦਾ ਵਾਧੂ ਚਾਰਜ ਵੀ ਹੈ | ਉਨ੍ਹਾਂ ਦੱਸਿਆ ਕਿ ਉਹ ਲੋਕਾਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਨੰੂ ਪਹਿਲ ਦੇ ਆਧਾਰ 'ਤੇ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨਾ ਉਨ੍ਹਾਂ ਦੀ ਅਹਿਮ ਜ਼ਿੰਮੇਵਾਰੀ ਹੋਵੇਗੀ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਯੋਜਨਾਵਾਂ ਦਾ ਲਾਹਾ ਯੋਜਨਾਬੱਧ ਤੇ ਪੂਰੀ ਇਮਾਨਦਾਰੀ ਨਾਲ ਆਮ ਲੋਕਾਂ ਤੱਕ ਪੁੱਜਦਾ ਕਰ ਰਹੇ ਹਾਂ | ਆਮ ਲੋਕਾਂ ਨੰੂ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ ਦੇ ਨਾਲ ਪ੍ਰਸ਼ਾਸਨਿਕ ਪ੍ਰਣਾਲੀ ਨੰੂ ਹੋਰ ਪ੍ਰਭਾਵਸ਼ਾਲੀ ਬਣਾਉਣਾ ਮੁੱਖ ਮਕਸਦ ਹੋਵੇਗਾ |