16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਸਰਕਾਰ ਵਲੋਂ ਕੀਤੀ ਧੱਕੇਸ਼ਾਹੀ ਦਾ ਲੋਕ ਵਿਧਾਨ ਸਭਾ ਚੋਣਾਂ 'ਚ ਮੂੰਹ ਤੋੜ ਜਵਾਬ ਦੇਣਗੇ : ਉਦੇਵੀਰ ਸਿੰਘ ਰੰਧਾਵਾ

ਅਜੀਤ ਡੈਸਕ 09-12-2025
ਕੋਟਲੀ ਸੂਰਤ ਮੱਲ੍ਹੀ, 8 ਦਸੰਬਰ (ਕੁਲਦੀਪ ਸਿੰਘ ਨਾਗਰਾ)- ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਕੀਤੀ ਗਈ ਧੱਕੇਸ਼ਾਹੀ ਦਾ ਸਰਕਾਰ ਨੂੰ ਖ਼ਮਿਆਜ਼ਾ ਭੁਗਤਣਾ ਪਵੇਗਾ ਤੇ ਕਾਂਗਰਸੀ ਵਰਕਰ ਧੱਕੇਸ਼ਾਹੀਆਂ ਦਾ ਮੂੰਹ ਤੋੜ ਜਵਾਬ ਦੇਣ ਲਈ ਉਤਾਵਲੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਸਪੁੱਤਰ ਤੇ ਹਲਕੇ ਦੇ ਨੌਜਵਾਨ ਆਗੂ ਉਦੇਵੀਰ ਸਿੰਘ ਰੰਧਾਵਾ ਨੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਸਰਪੰਚ ਗੁਰਮੇਜ਼ ਸਿੰਘ ਭੱਟੀ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ 4 ਸਾਲ ਦੇ ਕਾਰਜਕਾਲ ਦੌਰਾਨ ਲੋਕਾਂ ਦੀ ਬਿਹਤਰੀ ਤੇ ਪਿੰਡਾਂ ਦੇ ਵਿਕਾਸ ਕਾਰਜਾਂ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਕਰ ਕੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਸਰਕਾਰ ਨੂੰ ਲੱਕ ਤੋੜਵੀਂ ਹਾਰ ਦੇਣ ਲਈ ਇਕਜੁੱਟ ਹੋ ਗਏ ਸਨ, ਜਿਸ ਕਰ ਕੇ ਆਪਣੀ ਹਾਰ ਨੂੰ ਦੇਖਦਿਆਂ ਸਰਕਾਰ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਦੇ ਕਾਗਜ਼ ਰੱਦ ਕਰਵਾਏ ਹਨ | ਉਨ੍ਹਾਂ ਕਿਹਾ ਕਿ ਕਾਂਗਰਸੀ ਵਰਕਰ ਹੀ ਉਨ੍ਹਾਂ ਦਾ ਪਰਿਵਾਰ ਹਨ ਤੇ ਰੰਧਾਵਾ ਪਰਿਵਾਰ ਦਿਨ-ਰਾਤ ਆਪਣੇ ਵਰਕਰਾਂ ਦੀ ਪਿੱਠ 'ਤੇ ਖੜਾ ਹੈ | ਉਨ੍ਹਾਂ ਕਿਹਾ ਕਿ ਸੱਤਾ ਦੇ ਨਸ਼ੇ 'ਚ ਕਾਂਗਰਸੀ ਵਰਕਰਾਂ ਨਾਲ ਕੀਤੀਆਂ ਗਈਆਂ ਵਧੀਕੀਆਂ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ | ਇਸ ਮੌਕੇ ਮੰਡਲ ਪ੍ਰਧਾਨ ਹਰਦੇਵ ਸਿੰਘ ਭੰਮਰਾ, ਗੁਰਮੇਜ਼ ਸਿੰਘ ਭੱਟੀ ਦਰਗਾਬਾਦ, ਸਰਪੰਚ ਤੇਜਬੀਰ ਸਿੰਘ ਭਿੱਟੇਵੱਢ, ਸਰਪੰਚ ਅੰਗਰੇਜ਼ ਸਿੰਘ ਲੁਕਮਾਨੀਆਂ, ਲਖਬੀਰ ਸਿੰਘ ਲੱਡੂ ਢੇਸੀਆਂ, ਸੁਖਚਰਨ ਸਿੰਘ ਦਰਗਾਬਾਦ, ਸਰਪੰਚ ਬਿਕਰਮ ਸਿੰਘ ਬਿੱਕਾ, ਨੰਬਰਦਾਰ ਹਰਭਜਨ ਸਿੰਘ, ਵਰਿੰਦਰ ਸਿੰਘ, ਬਿਕਰਮਜੀਤ ਸਿੰਘ ਕੁਹਾਲੀ, ਪ੍ਰਧਾਨ ਗੁਰਦੀਪ ਸਿੰਘ ਰਾਏਚੱਕ, ਕੁਲਵੰਤ ਸਿੰਘ ਰਾਏਚੱਕ, ਪਲਵਿੰਦਰ ਸਿੰਘ ਆੜ੍ਹਤੀ, ਪਰਮਜੀਤ ਸਿੰਘ ਕੋਟਲੀ, ਹਰਮਿੰਦਰ ਸਿੰਘ ਦੇਹੜ, ਸਰਪੰਚ ਸੁਖਦੇਵ ਸਿੰਘ ਸਮੇਤ ਕਾਂਗਰਸੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਸਰਬੱਤ ਦੇ ਭਲੇ ਲਈ ਰਮਾਇਣ ਦਾ ਪਾਠ ਕਰਵਾਇਆ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਨੈਸ਼ਨਲ ਹਾਈਵੇ ਵਲੋਂ ਪਿੰਡ ਕਾਲਾ ਨੰਗਲ ਨੇੜੇ ਸੜਕ ਦਾ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।