ਧਾਰੀਵਾਲ, 8 ਦਸੰਬਰ (ਜੇਮਸ ਨਾਹਰ)- ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਜ਼ੋਨ ਨੰ: 7 ਸੋਹਲ ਤੋਂ ਮਿਹਨਤੀ, ਅਣਥੱਕ ਅਤੇ ਗਰੀਬਾਂ ਦੀ ਆਵਾਜ਼ ਬੁਲੰਦ ਕਰਨ ਵਾਲੇ, ਸੂਝਵਾਨ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਸ: ਵਜੀਰ ਸਿੰਘ ਲਾਲੀ ਵਲੋਂ ਪਿੰਡ ਕਲਿਆਣਪੁਰ ਵਿਖੇ ਸੀਨੀਅਰ ਕਾਂਗਰਸੀ ਆਗੂ ਬਿੱਲਾ ਕਲਿਆਣਪੁਰ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ | ਇਸ ਮੌਕੇ ਵੱਡੀ ਗਿਣਤੀ ਵਿਚ ਪਹੁੰਚੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਜੀਰ ਸਿੰਘ ਲਾਲੀ ਨੇ ਕਿਹਾ ਕਿ 14 ਦਸੰਬਰ ਨੂੰ ਹੋਣ ਜਾ ਰਹੀ ਜ਼ਿਲ੍ਹਾ ਪ੍ਰੀਸ਼ਦ ਚੋਣ ਦੌਰਾਨ ਪੰਜੇ ਦੇ ਨਿਸ਼ਾਨ 'ਤੇ ਕੀਮਤੀ ਵੋਟਾਂ ਦੇ ਕੇ ਉਨ੍ਹਾਂ ਨੂੰ ਕਾਮਯਾਬ ਕੀਤਾ ਜਾਵੇ | ਇਸ ਦੌਰਾਨ ਬਿੱਲਾ ਕਲਿਆਣਪੁਰ ਨੇ ਆਪਣੇ ਪਰਿਵਾਰਾਂ ਸਮੇਤ ਵਜ਼ੀਰ ਸਿੰਘ ਲਾਲੀ ਨੂੰ ਇਹ ਭਰੋਸਾ ਦਿਵਾਇਆ ਕਿ ਉਹ ਵਿਧਾਨ ਸਭਾ ਹਲਕਾ ਕਾਦੀਆਂ ਦੀ ਰਹਿਨੁਮਾਈ ਕਰ ਰਹੇ ਵਿਧਾਇਕ ਤੇ ਵਿਰੋਧੀ ਧਿਰ ਦੇ ਨੇਤਾ ਸ: ਪ੍ਰਤਾਪ ਸਿੰਘ ਬਾਜਵਾ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਲਾਲੀ ਨੂੰ ਆਪਣੀਆਂ ਵੋਟਾਂ ਪਾ ਕੇ ਜਿੱਤ ਦਰਜ ਕਰਵਾਉਣ ਵਿਚ ਆਪਣੀ ਅਹਿਮ ਭੂਮਿਕਾ ਨਿਭਾਉਣਗੇ |