23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਵਿਧਾਇਕ ਸ਼ੈਰੀ ਕਲਸੀ ਨੇ ਨਵਾਂ ਪਿੰਡ ਪੰਜ ਖੰਡਾਲ ਤੋਂ ਸਾਬਕਾ ਪੰਚ ਦੇਬਾ ਨੂੰ 'ਆਪ' 'ਚ ਕੀਤਾ ਸ਼ਾਮਿਲ <br/>

ਅਜੀਤ ਡੈਸਕ 10-12-2025
ਬਟਾਲਾ, 9 ਦਸੰਬਰ (ਸਤਿੰਦਰ ਸਿੰਘ)-ਵਿਧਾਇਕ ਸ਼ੈਰੀ ਕਲਸੀ ਵਲੋਂ ਲਗਾਤਾਰ ਵਿਰੋਧੀ ਪਾਰਟੀਆਂ ਵਿਚ ਸੰਨ੍ਹ ਲਾਉਂਦਿਆਂ ਨਵਾਂ ਪਿੰਡ ਪੰਜ ਖੰਡਾਲ ਤੋਂ ਸਾਬਕਾ ਪੰਚ ਦੇਬਾ ਨੂੰ ਪਰਿਵਾਰ ਸਮੇਤ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਸਨਮਾਨਿਤ ਕੀਤਾ, ਜਿਨ੍ਹਾਂ ਦਾ ਵਿਧਾਇਕ ਸ਼ੈਰੀ ਕਲਸੀ ਨੇ ਨਿੱਘਾ ਸਵਾਗਤ ਕੀਤਾ | ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਵਿਰੋਧੀ ਪਾਰਟੀਆਂ ਦੇ ਲੋਕ ਵਿਕਾਸ ਕੰਮ ਵੇਖਦਿਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋੋ ਰਹੇ ਹਨ, ਜੋ ਰਾਜਨੀਤੀ ਵਿਚ ਸ਼ੁਭ ਸੰਕੇਤ ਹਨ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਰਹੇ ਹਨ, ਜਿਸ ਸਦਕਾ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ |

ਪਿਛਲੀ ਖ਼ਬਰ ਕਾਂਗਰਸੀ ਉਮੀਦਵਾਰ ਸੱਜਣ ਸਿੰਘ ਗੁਣੀਆ ਦੇ ਹੱਕ 'ਚ ਚੋਣ ਪ੍ਰਚਾਰ ਜ਼ੋਰਾਂ 'ਤੇ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕੁੱਲਰੀਆਂ ਤੋਂ ਜੱਸੂ ਕੁੱਲਰੀਆਂ ਦੇ ਹੱਕ 'ਚ ਚੋਣ ਪ੍ਰਚਾਰ ਨੇ ਫੜ੍ਹੀ ਤੇਜ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।