23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

'ਆਪ' ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਹਰਪ੍ਰੀਤ ਕੌਰ ਤੇ ਸੰਮਤੀ ਉਮੀਦਵਾਰ ਬਿਕਰਮਜੀਤ ਸਿੰਘ ਵਲੋਂ ਮੀਟਿੰਗਾਂ <br/>

ਅਜੀਤ ਡੈਸਕ 10-12-2025
ਕਿਲ੍ਹਾ ਲਾਲ ਸਿੰਘ, 9 ਦਸੰਬਰ (ਬਲਬੀਰ ਸਿੰਘ)-ਆਮ ਆਦਮੀ ਪਾਰਟੀ ਨੇ ਜ਼ੋਨ ਭਾਗੋਵਾਲ ਤੋਂ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਹੇ ਬਲਾਕ ਪ੍ਰਧਾਨ ਸਰਪੰਚ ਪਲਵਿੰਦਰ ਸਿੰਘ ਕਾਹਲੋਂ ਭਾਗੋਵਾਲ ਦੀ ਪਤਨੀ ਹਰਪ੍ਰੀਤ ਕੌਰ ਕਾਹਲੋਂ ਤੇ ਬਲਾਕ ਸੰਮਤੀ ਦੇ ਉਮੀਦਵਾਰ ਬਿਕਰਮਜੀਤ ਸਿੰਘ ਸੰਧੂ ਦੇ ਹੱਕ 'ਚ ਚੋਣ ਮੀਟਿੰਗਾਂ ਕਰ ਕੇ ਆਮ ਆਦਮੀ ਪਾਰਟੀ ਨੇ ਚੋਣ ਮੁਹਿੰਮ ਨੂੰ ਭਖਾ ਦਿੱਤਾ ਹੈ | ਇਸ ਮੌਕੇ ਬਲਾਕ ਪ੍ਰਧਾਨ ਸਰਪੰਚ ਪਲਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੇ ਉਨ੍ਹਾਂ ਵਲੋਂ ਜੋ ਆਪਣੇ ਪਿੰਡ ਤੇ ਇਲਾਕੇ ਦੇ ਪਿੰਡਾਂ ਅੰਦਰ ਆਮ ਆਦਮੀ ਪਾਰਟੀ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਮੁੱਖ ਰੱਖ ਕੇ ਲੋਕਾਂ ਨਾਲ ਘਰ-ਘਰ ਜਾ ਕੇ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਤੇ ਵੋਟਰਾਂ ਵਲੋਂ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਕਾਹਲੋਂ ਨੇ ਕਿਹਾ ਕਿ ਬਲਾਕ ਸੰਮਤੀ ਦੀ ਚੋਣ ਬਿਕਰਮਜੀਤ ਸਿੰਘ ਸੰਧੂ, ਜੋ ਪਾਰਟੀ ਦੇ ਵਲੰਟੀਅਰ ਹਨ ਚੋਣ ਲੜ ਰਹੇ ਹਨ | ਇਸ ਮੌਕੇ ਬਿਕਰਮਜੀਤ ਸਿੰਘ ਸੰਧੂ ਨੇ ਕਿਹਾ ਕਿ ਪਾਰਟੀ ਨੇ ਜੋ ਮੇਰੇ ਉਤੇ ਵਿਸ਼ਵਾਸ ਕਰਕੇ ਮੈਨੂੰ ਉਮੀਦਵਾਰ ਬਣਾਇਆ ਹੈ, ਇਹ ਸੀਟ ਜਿੱਤ ਕੇ ਆਮ ਆਦਮੀ ਪਾਰਟੀ ਦੀ ਝੋਲੀ ਪਾਈ ਜਾਵੇਗੀ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਹਰਪ੍ਰੀਤ ਕੌਰ ਕਾਹਲੋਂ ਨੇ ਕਿਹਾ ਕਿ ਬੀਬੀਆਂ ਵਲੋਂ ਵੀ ਉਨ੍ਹਾਂ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ, ਕਿਉਂਕਿ ਪਿੰਡਾਂ ਅੰਦਰ ਗਰੀਬ ਲੋਕਾਂ ਦੇ ਅਨੇਕਾਂ ਕੱਚੇ ਮਕਾਨਾਂ ਦੀਆਂ ਛੱਤਾਂ ਦੇ ਲੈਂਟਰ ਪਾ ਕੇ ਦਿੱਤੇ ਹਨ, ਜੋ ਪੰਜਾਬ ਸਰਕਾਰ ਵਲੋਂ ਗ੍ਰਾਂਟਾਂ ਭੇਜੀਆਂ ਗਈਆਂ ਸਨ ਤਾਂ ਜੋ ਭਗਵੰਤ ਮਾਨ ਸਰਕਾਰ ਦਾ ਸੁਪਨਾ ਖੁਸ਼ਹਾਲ ਪੰਜਾਬ ਬਣ ਸਕੇ |

ਪਿਛਲੀ ਖ਼ਬਰ ਬਲਦੇਵ ਸਿੰਘ ਧੁੱਪਸੜੀ ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਗੁਰਦਾਸਪੁਰ ਦੇ ਸ਼ਹਿਰੀ ਪ੍ਰਧਾਨ ਬਣੇ-ਮਿਲੀ ਜ਼ਿੰਮੇਵਾਰੀ ਤ... ਅਗਲੀ ਖ਼ਬਰ ਵਿਅਕਤੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ 'ਤੇ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।