23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਬਲਦੇਵ ਸਿੰਘ ਧੁੱਪਸੜੀ ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਗੁਰਦਾਸਪੁਰ ਦੇ ਸ਼ਹਿਰੀ ਪ੍ਰਧਾਨ ਬਣੇ-ਮਿਲੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗੇ-ਧੱੁਪਸੜੀ <br/>

ਅਜੀਤ ਡੈਸਕ 10-12-2025
ਬਟਾਲਾ, 9 ਦਸੰਬਰ (ਸਤਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਜਥੇਬੰਦਕ ਢਾਂਚੇ ਦਾ ਐਲਾਨ ਕੀਤਾ ਗਿਆ, ਜਿਸ ਵਿਚ ਪਿਛਲੇ ਲੰਬੇ ਸਮੇਂ ਤੋਂ ਯੂਥ ਅਕਾਲੀ ਦਲ ਤੋਂ ਹੁਣ ਤੱਕ ਸ਼ੋ੍ਰਮਣੀ ਅਕਾਲੀ ਦਲ ਵਿਚ ਸੇਵਾਵਾਂ ਨਿਭਾਉਂਦੇ ਰਹੇ ਟਕਸਾਲੀ ਅਕਾਲੀ ਆਗੂ ਸ: ਬਲਦੇਵ ਸਿੰਘ ਧੱੁਪਸੜੀ ਨੂੰ ਜ਼ਿਲ੍ਹਾ ਗੁਰਦਾਸਪੁਰ (ਸ਼ਹਿਰੀ) ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਿਸ ਕਰ ਕੇ ਧੁੱਪਸੜੀ ਦੇ ਸੱਜਣਾਂ, ਮਿੱਤਰਾਂ, ਸਨੇਹੀਆਂ ਅਤੇ ਇਲਾਕੇ ਅੰਦਰ ਖੁਸੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਜਥੇਦਾਰ ਧੁੱਪਸੜੀ ਨੂੰ ਚੁਫੇਰਿਓ ਵਧਾਈਆਂ ਮਿਲ ਰਹੀਆਂ ਹਨ | ਇਸ ਮੌਕੇ ਧੁੱਪਸੜੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਸ਼ੁਰੂ ਤੋਂ ਹੀ ਸ਼ੋ੍ਰਮਣੀ ਅਕਾਲੀ ਦਲ ਦੇ ਵਫਾਦਾਰ ਸਿਪਾਹੀ ਰਹੇ ਹਨ ਅਤੇ ਹੁਣ ਵੀ ਦਲ ਵਲੋਂ ਮਿਲੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਮਜ਼ਬੂਤ ਕਰਨਗੇ | ਉਨ•ਾਂ ਸਾਬਕਾ ਜਥੇਦਾਰ ਅਤੇ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਗਿਆਨੀ ਹਰਪ੍ਰੀਤ ਸਿੰਘ ਦਾ ਧੰਨਵਾਦ ਕਰਦਿਆਂ ਵਿਸ਼ੇਸ਼ ਤੌਰ 'ਤੇ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਦਾ ਧੰਨਵਾਦ ਕੀਤਾ | ਇਸ ਮੌਕੇ ਉਨ੍ਹਾਂ ਵਿਸ਼ਵਾਸ ਦੁਆਇਆ ਕਿ ਉਹ ਲੋਕਾਂ ਨੂੰ ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਲਈ ਲਾਮਬੰਦ ਕਰਨਗੇ ਅਤੇ ਦਲ ਨੂੰ ਹੋਰ ਵੀ ਮਜ਼ਬੂਤ ਕਰਨਗੇ |

ਪਿਛਲੀ ਖ਼ਬਰ ਬਲਾਕ ਸੰਮਤੀ ਉਮੀਦਵਾਰ ਮਨੋਹਰ ਸਿੰਘ ਦੇ ਹੱਕ 'ਚ ਪ੍ਰਤਾਪ ਸਿੰਘ ਬਾਜਵਾ ਨੇ ਕੀਤਾ ਚੋਣ ਪ੍ਰਚਾਰ <br/> ਅਗਲੀ ਖ਼ਬਰ 'ਆਪ' ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਹਰਪ੍ਰੀਤ ਕੌਰ ਤੇ ਸੰਮਤੀ ਉਮੀਦਵਾਰ ਬਿਕਰਮਜੀਤ ਸਿੰਘ ਵਲੋਂ ਮੀਟਿੰਗਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।