23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਬਲਾਕ ਸੰਮਤੀ ਉਮੀਦਵਾਰ ਮਨੋਹਰ ਸਿੰਘ ਦੇ ਹੱਕ 'ਚ ਪ੍ਰਤਾਪ ਸਿੰਘ ਬਾਜਵਾ ਨੇ ਕੀਤਾ ਚੋਣ ਪ੍ਰਚਾਰ <br/>

ਅਜੀਤ ਡੈਸਕ 10-12-2025
ਬਟਾਲਾ, 9 ਦਸੰਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਬਟਾਲਾ ਦੇ ਬਲਾਕ ਸੰਮਤੀ ਜ਼ੋਨ ਕਲੇਰ ਕਲਾਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੋਹਰ ਸਿੰਘ ਦੇ ਹੱਕ ਵਿਚ ਸਰਪੰਚ ਬਾਊ ਕਲੇਰ ਕਲਾਂ ਦੇ ਯਤਨਾਂ ਸਦਕਾ ਭਰਵੀਂ ਚੋਣ ਮੀਟਿੰਗ ਹੋਈ, ਜਿਸ ਵਿਚ ਵਿਰੋਧੀ ਧਿਰ ਦੇ ਨੇਤਾ ਸ: ਪ੍ਰਤਾਪ ਸਿੰਘ ਬਾਜਵਾ ਅਤੇ ਜਨਰਲ ਸਕੱਤਰ ਕਾਂਗਰਸ ਰਵਿੰਦਰ ਉੱਤਮ ਰਾਓ ਡਾਲਵੀ ਵਿਸ਼ੇਸ਼ ਤੌਰ 'ਤੇ ਪਹੁੰਚੇ, ਜਦ ਕਿ ਉਨ੍ਹਾਂ ਨਾਲ ਕਾਂਗਰਸੀ ਲੀਡਰ ਐਡਵੋਕੇਟ ਅਮਨਦੀਪ ਜੈਂਤੀਪੁਰ ਵੀ ਮੌਜੂਦ ਸਨ | ਇਸ ਮੌਕੇ ਸ: ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਾਂਗਰਸ ਹੀ ਪੰਜਾਬ ਵਿਚ ਇੱਕੋ-ਇੱਕ ਪਾਰਟੀ ਹੈ, ਜੋ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਸਾਰੇ ਹੀ ਭਾਈਚਾਰਿਆਂ ਨੂੰ ਬਰਾਬਰ ਦਾ ਰਾਜਨੀਤਿਕ ਲਾਭ ਦਿੰਦੀ ਹੈ | ਉਨ੍ਹਾਂ ਸਮੂਹ ਪਿੰਡਾਂ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬਲਾਕ ਸੰਮਤੀ ਉਮੀਦਵਾਰ ਮਨੋਹਰ ਸਿੰਘ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ | ਇਸ ਮੌਕੇ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਪੂਰੀ ਤਾਕਤ ਨਾਲ ਲੜੀਆਂ ਜਾ ਰਹੀਆਂ ਹਨ | ਪ੍ਰਤਾਪ ਸਿੰਘ ਬਾਜਵਾ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਲਈ ਲਗਾਤਾਰ ਮੀਟਿੰਗਾਂ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਅਸੀਂ ਉਮੀਦ ਕਰਦੇ ਹਨ ਕਿ 14 ਦਸੰਬਰ ਨੂੰ ਲੋਕ ਵੱਧ ਤੋਂ ਵੱਧ ਕਾਂਗਰਸ ਪਾਰਟੀ ਤੇ ਮਨੋਹਰ ਸਿੰਘ ਨੂੰ ਵੋਟ ਦੇ ਕੇ 2027 ਦੀਆਂ ਚੋਣਾਂ ਵਿਚ ਆਉਣ ਵਾਲੀ ਕਾਂਗਰਸ ਪਾਰਟੀ ਦੀ ਜਿੱਤ ਦਾ ਮੁੱਢ ਬੰਨਣਗੇ |

ਪਿਛਲੀ ਖ਼ਬਰ ਗੁਰਇਕਬਾਲ ਸਿੰਘ ਮਾਹਲ ਨੇ ਜ਼ੋਨ ਤੁਗਲਵਾਲ ਤੋਂ ਬੀਬੀ ਸੰਦੀਪ ਕੌਰ ਦੇ ਹੱਕ 'ਚ ਵੋਟਰਾਂ ਨੂੰ ਕੀਤਾ ਲਾਮਬੰਦ <br/> ਅਗਲੀ ਖ਼ਬਰ ਬਲਦੇਵ ਸਿੰਘ ਧੁੱਪਸੜੀ ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਗੁਰਦਾਸਪੁਰ ਦੇ ਸ਼ਹਿਰੀ ਪ੍ਰਧਾਨ ਬਣੇ-ਮਿਲੀ ਜ਼ਿੰਮੇਵਾਰੀ ਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।