ਬਟਾਲਾ, 9 ਦਸੰਬਰ (ਸਤਿੰਦਰ ਸਿੰਘ)-ਹਲਕਾ ਕਾਦੀਆਂ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਤੁਗਲਵਾਲ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਸੰਦੀਪ ਕੌਰ ਪਤਨੀ ਸਾਬਕਾ ਫੌਜੀ ਸੁਰਿੰਦਰ ਸਿੰਘ ਵਾਸੀ ਕੋਟ ਟੋਡਰ ਮੱਲ ਦੇ ਹੱਕ ਵਿਚ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਵਲੋਂ ਚੋਣ ਪ੍ਰਚਾਰ ਕੀਤਾ ਗਿਆ | ਇਸੇ ਤਹਿਤ ਪਿੰਡ ਜੋਗੀ ਚੀਮਾ 'ਚ ਸ਼ੋ੍ਰੋਮਣੀ ਅਕਾਲੀ ਦਲ ਦੇ ਵਰਕਰਾਂ ਤੇ ਆਗੂਆਂ ਦੀ ਵਿਸ਼ੇਸ਼ ਮੀਟਿੰਗ ਪਾਰਟੀ ਦੇ ਸੀਨੀਅਰ ਯੂਥ ਆਗੂ ਕਮਲਜੀਤ ਸਿੰਘ ਮਾਣਾ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਦੌਰਾਨ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਕਿਹਾ ਕਿ ਪੰਜਾਬ ਦੇ ਲੋਕ ਜਾਣ ਗਏ ਹਨ ਕਿ ਪੰਜਾਬ ਦੇ ਭਲੇ ਲਈ ਕੇਵਲ ਤੇ ਕੇਵਲ ਸ਼੍ਰੋਮਣੀ ਅਕਾਲੀ ਦਲ ਹੀ ਕੰਮ ਕਰ ਸਕਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਮੁਫਤ ਬਿਜਲੀ ਮਿਲਦੀ ਹੈ ਜਾਂ ਘਰਾਂ ਵਿਚ ਮੁਫ਼ਤ ਬਿਜਲੀ ਰਹੀ, ਇਹ ਸਭ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਹੀ ਦੇਣ ਹੈ | ਇਸ ਮੌਕੇ ਸਾਗਰ ਮਾਹਲ, ਸਾਬਕਾ ਸੰਮਤੀ ਮੈਂਬਰ ਅਮਰਜੀਤ ਸਿੰਘ ਜੋਗੀ ਚੀਮਾ, ਫੌਜੀ ਸੁਰਿੰਦਰ, ਯਾਦਵਿੰਦਰ ਸਿੰਘ, ਧੰਦਲ ਸਿੰਘ ਕੋਟਡਰਮਲ, ਪ੍ਰੇਮ ਸਿੰਘ ਘੁੰਮਣ, ਕੁਲਦੀਪ ਸਿੰਘ, ਕਮਲਜੀਤ ਸਿੰਘ ਮਾਣਾ, ਹਰਵਿੰਦਰ ਸਿੰਘ ਕਾਲਾ ਬਾਲਾ, ਬਲਦੀਪ ਸਿੰਘ ਸੇਖੋਂ, ਸੁਖਚੈਨ ਸਿੰਘ, ਗੁਰਪ੍ਰੀਤ ਸਿੰਘ, ਹੀਰਾ ਸਿੰਘ, ਬਲਦੇਵ ਸਿੰਘ, ਮੋਹਣ ਸਿੰਘ ਫੌਜੀ, ਸਤਨਾਮ ਸਿੰਘ, ਸਤਿੰਦਰ ਸਿੰਘ, ਬਲਦੀਪ, ਰਣਜੀਤ ਸਿੰਘ, ਕਲਮ ਸੁਰਸਿੰਘ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ |