ਧਿਆਨਪੁਰ, 9 ਦਸੰਬਰ (ਕੁਲਦੀਪ ਸਿੰਘ ਸੋਨੂੰ)-ਪੰਜਾਬ ਵਿਚ 14 ਦਸੰਬਰ ਨੂੰ ਹੋਣ ਜਾ ਰਹੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਨਾਮਜ਼ਦਗੀ ਪੇਪਰਾਂ ਦੀ ਕਾਰਵਾਈ ਮੁਕੰਮਲ ਹੋਣ ਤੋਂ ਉਪਰੰਤ ਬਲਾਕ ਸੰਮਤੀ ਡੇਰਾ ਬਾਬਾ ਨਾਨਕ ਦੇ ਜ਼ੋਨ ਉਦੋਵਾਲੀ ਕਲਾਂ ਤੋਂ 'ਆਪ' ਉਮੀਦਵਾਰ ਰਮਨਦੀਪ ਕੌਰ ਬਿਨਾਂ ਮੁਕਾਬਲੇ ਤੋਂ ਬਲਾਕ ਸੰਮਤੀ ਮੈਂਬਰ ਬਣ ਗਏ | ਇਸ ਸਬੰਧੀ ਗੁਰਮੀਤ ਸਿੰਘ ਬੰਬ ਨੇ ਦੱਸਿਆ ਕਿ ਜ਼ੋਨ ਉਦੋਵਾਲੀ ਕਲਾਂ ਤੋਂ ਇਹ ਸੀਟ ਅÏਰਤਾਂ ਲਈ ਰਾਖਵੀਂ ਸੀ, ਜਿੱਥੋਂ ਉਸ ਦੀ ਪਤਨੀ ਰਮਨਦੀਪ ਕੌਰ ਨੂੰ ਆਮ ਆਦਮੀ ਪਾਰਟੀ ਵਲੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਸੀ ਤੇ ਉਹ ਬਿਨਾਂ ਮੁਕਾਬਲੇ ਸੰਮਤੀ ਮੈਂਬਰ ਚੁਣੇ ਜਾ ਚੁੱਕੇ ਹਨ | ਰਮਨਦੀਪ ਕੌਰ ਦੇ ਸੰਮਤੀ ਮੈਂਬਰ ਬਨਣ 'ਤੇ ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਸਰਪੰਚ ਨਿਰਮਲ ਸਿੰਘ ਮੋਹਲੋਵਾਲੀ, ਸਰਪੰਚ ਮਲਕੀਤ ਸਿੰਘ, ਸਰਪੰਚ ਸੁਲੱਖਣ ਸਿੰਘ ਬਸੰਤਕੋਟ, ਸਰਪੰਚ ਬਲਰਾਜ ਸਿੰਘ ਖਹਿਰਾ ਸੁਲਤਾਨ, ਸਰਪੰਚ ਦਲਬੀਰ ਸਿੰਘ ਰਾਜੇਕੇ, ਸਰਪੰਚ ਰਵੀਦੀਪ ਸਿੰਘ ਮੰਮਣ, ਨਿਸ਼ਾਨ ਸਿੰਘ, ਸਤਨਾਮ ਸਿੰਘ, ਹਰਵਿੰਦਰ ਸਿੰਘ, ਅਜੀਤ ਸਿੰਘ, ਜਸਵਿੰਦਰ ਸਿੰਘ, ਜਤਿੰਦਰ ਸਿੰਘ, ਬਲਵਿੰਦਰ ਕੌਰ, ਮਨਦੀਪ ਕੌਰ, ਅਮਰਜੀਤ ਸਿੰਘ ਪੰਚਾਇਤ, ਸਰਪੰਚ ਪਰਿਵਰਤਨ ਸਿੰਘ ਸੰਗਤਵਾਲ, ਨੰਬਰਦਾਰ ਹਰਜਿੰਦਰ ਸਿੰਘ ਗਿੱਲਾਂਵਾਲੀ, ਸਰਪੰਚ ਕੁਲਦੀਪ ਸਿੰਘ ਮਹਿਮੇਚੱਕ, ਸਰਪੰਚ ਰਣਜੀਤ ਸਿੰਘ, ਸਰਪੰਚ ਰਜਿੰਦਰ ਸਿੰਘ ਉਦੋਵਾਲੀ, ਸਰਪੰਚ ਬਲਬੀਰ ਸਿੰਘ ਨੰਬਰਦਾਰ, ਸਰਪੰਚ ਤਜਿੰਦਰ ਸਿੰਘ ਸ਼ਾਹਪੁਰ ਜਾਜਨ ਤੇ ਸਰਪੰਚ ਮਹਿੰਦਰ ਸਿੰਘ ਆਦਿ ਹਾਜ਼ਰ ਸਨ |