24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਚੋਣਾਂ ਅਤੇ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖ ਕੇ ਗੁਰਦਾਸਪੁਰ ਪੁਲਿਸ ਨੇ ਲਗਾਏ 31 ਨਾਕੇ ਐਸ.ਐਸ.ਪੀ ਨੇ ਦੇਰ ਰਾਤ ਕੀਤੀ ਚੈਕਿੰਗ <br/>

ਅਜੀਤ ਡੈਸਕ 10-12-2025
ਗੁਰਦਾਸਪੁਰ, 9 ਦਸੰਬਰ (ਗੁਰਪ੍ਰਤਾਪ ਸਿੰਘ)-ਜ਼ਿਲ੍ਰਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਅਤੇ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖ ਕੇ ਪੁਲਿਸ ਵਲੋਂ ਜ਼ਿਲ੍ਹਾ ਗੁਰਦਾਸਪੁਰ ਵਿਚ ਕੁੱਲ 31 ਨਾਕੇ ਲਗਾਏ ਗਏ ਹਨ, ਜਿੱਥੇ ਲਗਾਤਾਰ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸ਼ਰਾਰਤੀ ਅਨਸਰਾਂ 'ਤੇ ਨਜ਼ਰ ਰੱਖੀ ਜਾ ਰਹੀ ਹੈ | ਦੇਰ ਰਾਤ ਐਸ.ਐਸ.ਪੀ ਗੁਰਦਾਸਪੁਰ ਅਦਿੱਤਿਆ ਨੇ ਖੁਦ ਇਨ੍ਹਾਂ ਨਾਕਿਆਂ ਦੀ ਚੈਕਿੰਗ ਕੀਤੀ ਅਤੇ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ | ਐਸ.ਐਸ.ਪੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਨੂੰ ਲੈ ਕੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਖ਼ਾਸ ਪ੍ਰਬੰਧ ਕੀਤੇ ਗਏ ਹਨ | ਸ਼ਰਾਰਤੀ ਅਨਸਰਾਂ 'ਤੇ ਖ਼ਾਸ ਨਜ਼ਰ ਰੱਖੀ ਜਾ ਰਹੀ ਹੈ ਅਤੇ ਹਰ ਗੱਡੀ ਦੀ ਚੈਕਿੰਗ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪੁਲਿਸ ਹਰ ਵੇਲੇ ਲੋਕਾਂ ਦੀ ਸੁਰੱਖਿਆ ਲਈ ਸਰਗਰਮ ਹੈ ਅਤੇ ਕਿਸੇ ਨੂੰ ਵੀ ਕਾਨੂੰਨ ਦੀ ਉਲੰਘਣਾ ਕਰਨ ਦਾ ਹੱਕ ਨਹੀਂ ਹੈ | ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਬਿਨਾਂ ਕਾਗ਼ਜ਼ਾਂ ਵਾਲੇ ਕਰੀਬ ਸੌ ਵਾਹਨ ਜ਼ਬਤ ਕਰਕੇ ਥਾਣੇ ਵਿਚ ਲਗਾਏ ਗਏ ਹਨ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸੁਖਬੀਰ ਸਿੰਘ ਵਾਹਲਾ ਵਲੋਂ ਚੋਣ ਮੀਟਿੰਗਾਂ ਜਾਰੀ <br/> ਅਗਲੀ ਖ਼ਬਰ ਉਦੋਵਾਲੀ ਕਲਾਂ ਤੋਂ ਰਮਨਦੀਪ ਕੌਰ ਬਲਾਕ ਸੰਮਤੀ ਦੇ ਬਿਨਾਂ ਮੁਕਾਬਲੇ ਤੋਂ ਮੈਂਬਰ ਬਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।