ਬਟਾਲਾ, 9 ਦਸੰਬਰ (ਸਤਿੰਦਰ ਸਿੰਘ)-ਵਡਾਲਾ ਗ੍ਰੰਥੀਆਂ ਜ਼ੋਨ ਤੋਂ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਸੁਖਬੀਰ ਸਿੰਘ ਵਾਹਲਾ ਸਾਬਕਾ ਚੇਅਰਮੈਨ ਸ਼ੂਗਰਫੈੱਡ ਪੰਜਾਬ ਵਲੋਂ ਜ਼ੋਨ ਅਧੀਨ ਆਉਂਦੇ ਪਿੰਡਾਂ ਵਿਚ ਚੋਣ ਮੀਟਿੰਗਾਂ ਸਿਲਸਿਲਾ ਜਾਰੀ ਹੈ | ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸ: ਸੁਖਬੀਰ ਸਿੰਘ ਵਾਹਲਾ ਨੇ ਕਿਹਾ ਕਿ ਇਨ੍ਹਾਂ ਚੋਣਾਂ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ ਵਿਚ ਜਿਥੇ ਭਾਰੀ ਉਤਸ਼ਾਹ ਹੈ, ਉਥੇ ਲੋਕਾਂ ਵਲੋਂ ਵੀ ਭਰਵਾਂ ਹੁੰਗਾਰਾਂ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਗੱਲ ਤੋਂ ਭਲੀਭਾਂਤ ਜਾਣੂ ਹਨ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦਾ ਵਿਕਾਸ ਕਰ ਸਕਦਾ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਤੇ ਘਰਾਂ ਨੂੰ ਜੋ ਮੁਫਤ ਬਿਜਲੀ ਦਿੱਤੀ ਜਾ ਰਹੀ ਹੈ, ਉਹ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਸਮੇਂ ਹੀ ਸ਼ੁਰੂ ਕੀਤੀ ਗਈ ਸੀ | ਸ: ਵਾਹਲਾ ਨੇ ਕਿਹਾ ਕਿ ਲੋਕਾਂ ਦੇ ਸਾਥ ਨਾਲ ਸ਼ੋ੍ਰਮਣੀ ਅਕਾਲੀ ਦਲ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਜਿੱਤ ਪ੍ਰਾਪਤ ਕਰੇਗਾ ਤੇ ਵੱਡੀ ਗਿਣਤੀ ਵਿਚ ਸੀਟਾਂ ਜਿੱਤ ਕੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਝੋਲੀ ਵਿਚ ਪਾਈਆਂ ਜਾਣਗੀਆਂ |