24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਗੁਰਦਾਸਪੁਰ ਪੁਲਿਸ ਵਲੋਂ 13 ਗ੍ਰਾਮ 420 ਮਿਲੀਗਰਾਮ ਹੈਰੋਇਨ ਸਮੇਤ ਦੋਸ਼ੀ ਗਿ੍ਫ਼ਤਾਰ <br/>

ਅਜੀਤ ਡੈਸਕ 10-12-2025
ਗੁਰਦਾਸਪੁਰ, 9 ਦਸੰਬਰ (ਚੱਕਰਾਜਾ)-ਮੁੱਖ ਮੰਤਰੀ ਪੰਜਾਬ ਵਲੋਂ ਐਲਾਨੇ ਯੁੱਧ ਨਸ਼ੇ ਦੇ ਵਿਰੁੱਧ ਮੁਹਿੰਮ ਤਹਿਤ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਬਾਰਡਰ ਰੇਂਜ ਅੰਮਿ੍ਤਸਰ ਵਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ ਥਾਣਾ ਸਿਟੀ ਪੁਲਿਸ ਵਲੋਂ ਕਰਨਵੀਰ ਸਿੰਘ ਅਤੇ ਸੁਖਜਿੰਦਰ ਸਿੰਘ ਨੂੰ ਮੋਟਰਸਾਈਕਲ ਸਮੇਤ ਕਾਬੂ ਕਰਕੇ ਉਨ੍ਹਾਂ ਪਾਸੋਂ 06 ਗ੍ਰਾਮ 420 ਮਿਲੀਗਰਾਮ ਹੈਰੋਇਨ ਬਰਾਮਦ ਕੀਤੀ ਗਈ | ਜਿਸ 'ਤੇ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਬਾ-ਜੁਰਮ 21/29-61-85 ਐਨ.ਡੀ.ਪੀ.ਐੱਸ ਐਕਟ ਥਾਣਾ ਸਿਟੀ ਵਿਖੇ ਦਰਜ ਕੀਤਾ ਗਿਆ | ਥਾਣਾ ਸਦਰ ਵਿਖੇ ਮੋਹਿਤ ਨੂੰ ਕਾਬੂ ਕਰਕੇ ਉਸ ਪਾਸੋਂ 07 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ 'ਤੇ ਦੋਸ਼ੀ ਖ਼ਿਲਾਫ਼ ਮੁਕੱਦਮਾ ਬਾ-ਜੁਰਮ 21(ਬੀ)-61-85 ਐਨ.ਡੀ.ਪੀ.ਐੱਸ ਐਕਟ ਥਾਣਾ ਸਦਰ ਵਿਖੇ ਦਰਜ ਕੀਤਾ ਗਿਆ | ਆਦਿੱਤਯ ਸੀਨੀਅਰ ਕਪਤਾਨ ਪੁਲਿਸ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਗੈਰ-ਕਾਨੂੰਨੀ/ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲਿਸ ਨੂੰ ਦਿੱਤੀ ਜਾਵੇ, ਗੈਰ-ਕਾਨੂੰਨੀ/ਨਸ਼ਿਆਂ ਦਾ ਕਾਰੋਬਾਰ ਵਿਚ ਸ਼ਾਮਿਲ ਵਿਅਕਤੀਆਂ ਖ਼ਿਲਾਫ਼ ਠੋਸ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹ ਤੋਂ ਖਤਮ ਕਰਨ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜ਼ਿਲ੍ਹਾ ਗੁਰਦਾਸਪੁਰ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ |
ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ
ਨੌਸ਼ਹਿਰਾ ਮੱਝਾ ਸਿੰਘ, 9 ਦਸੰਬਰ (ਰਵੀ ਭਗਤ)-ਅੱਜ ਬਾਅਦ ਦੁਪਹਿਰ ਸੜਕ ਦੁਰਘਟਨਾ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਭੁਪਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਨੌਸ਼ਹਿਰਾ ਮੱਝਾ ਸਿੰਘ, ਜੋ ਬੱਸ ਅੱਡੇ ਨੇੜੇ ਗੁਰਦਾਸਪੁਰ ਵਲੋਂ ਬਟਾਲਾ ਵੱਲ ਨੂੰ ਸੜਕ ਪਾਰ ਕਰ ਕੇ ਆ ਰਿਹਾ ਸੀ ਕਿ ਅਚਾਨਕ ਇਕ ਬਲੈਰੋ ਗੱਡੀ ਨੰਬਰ ਐੱਚ.ਪੀ. 97-9627 ਦੀ ਲਪੇਟ ਵਿਚ ਆ ਜਾਣ ਕਾਰਨ ਇਹ ਹਾਦਸਾ ਵਾਪਰਿਆ ਗਿਆ | ਭੁਪਿੰਦਰ ਸਿੰਘ ਨੂੰ ਬਟਾਲਾ ਦੇ ਇਕ ਹਸਪਤਾਲ ਭੇਜਿਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ |

ਪਿਛਲੀ ਖ਼ਬਰ ਪਿੰਡ ਕਲੇਰ ਕਲ੍ਹਾਂ ਵਿਖੇ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਕੀਤੀ ਭਰਵੀਂ ਚੋਣ ਮੀਟਿੰਗ <br/> ਅਗਲੀ ਖ਼ਬਰ ਦੀ ਅਲਪਾਈਨ ਸਕੂਲ ਦੀ ਵਿਦਿਆਰਥਣ ਨਵਨੀਤ ਕੌਰ ਨੂੰ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।