ਪਿੰਡ ਕਲੇਰ ਕਲ੍ਹਾਂ ਵਿਖੇ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਕੀਤੀ ਭਰਵੀਂ ਚੋਣ ਮੀਟਿੰਗ <br/>
ਅਜੀਤ ਡੈਸਕ
10-12-2025
ਉਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਇਨਾਂ ਚੋਣਾਂ ਲਈ ਆਪਣੇ ਮਿਹਨਤੀ ਵਰਕਰਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ ਅਤੇ ਉਹ ਹਰ ਦਿਨ ਮੀਟਿੰਗਾਂ ਕਰ ਰਹੇ ਹਨ | ਲੋਕਾਂ ਦਾ ਮਿਲ ਰਿਹਾ ਸਮਰਥਨ ਅਤੇ ਪਿੰਡਾਂ ਦੇ ਲੋਕਾਂ ਨੇ ਜੋ ਹੁੰਗਾਰਾ ਦਿੱਤਾ ਹੈ, ਉਸ ਤੋਂ ਇਹ ਗੱਲ ਸਪੱਸ਼ਟ ਹੈ ਕਿ ਲੋਕ ਮੌਜੂਦਾ ਸਰਕਾਰ ਤੋਂ ਅੱਕ ਚੁੱਕੇ ਹਨ ਅਤੇ ਹੁਣ ਕਾਂਗਰਸ ਦੇ ਹੱਥਾਂ ਵਿਚ ਆਪਣਾ ਭਵਿੱਖ ਸੁਰੱਖਿਅਤ ਦੇਖ ਰਹੇ ਹਨ | ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਅਸੀਂ ਇਕਜੁੱਟ ਹੋ ਕੇ ਇਹ ਚੋਣਾਂ ਲੜਨੀਆਂ ਹਨ ਅਤੇ ਜਿੱਤ ਹਾਸਲ ਕਰ ਕੇ 2027 ਦੀਆਂ ਚੋਣਾਂ ਦਾ ਮੁੱਢ ਬੰਨਣਾ ਹੈ |