24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਸੰਬੰਧੀ ਵਿਧਾਇਕ ਸ਼ੈਰੀ ਕਲਸੀ ਨੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਕੀਤਾ ਲਾਮਬੰਦ <br/>

ਅਜੀਤ ਡੈਸਕ 10-12-2025
ਬਟਾਲਾ, 9 ਦਸੰਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿਚ ਪਿੰਡ-ਪਿੰਡ ਜਾ ਕੋ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਵਲੋਂ ਵੀ ਉਨ੍ਹਾਂ ਨੂੰ ਪੂਰਾ ਪਿਆਰ ਤੇ ਸਹਿਯੋਗ ਮਿਲ ਰਿਹਾ ਹੈ | ਨੌਸ਼ਹਿਰਾ ਮੱਝਾ ਸਿੰਘ ਸਮੇਤ ਵੱਖ-ਵੱਖ ਪਿੰਡਾਂ ਵਿਚ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਲੋਕ ਸਮਰਥਨ ਦੇ ਰਹੇ ਹਨ ਅਤੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਵਿਚ ਆਪ ਪਾਰਟੀ ਸ਼ਾਨਦਾਰ ਇਤਿਹਾਸਕ ਜਿੱਤ ਦਰਜ ਕਰੇਗੀ | ਵਿਧਾਇਕ ਸ਼ੈਰੀ ਕਲਸੀ ਨੇ ਪਿੰਡਾਂ ਦੇ ਪੰਚਾਂ, ਸਰਪੰਚਾਂ ਤੇ ਮੁਹਤਬਰ ਆਗੂਆਂ ਤੇ ਵਰਕਰਾਂ ਨੂੰ ਕਿਹਾ ਕਿ ਉਹ ਪੂਰੀ ਮਿਹਨਤ ਨਾਲ ਕੰਮ ਕਰਨ ਅਤੇ ਘਰ ਘਰ ਜਾ ਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ |

ਪਿਛਲੀ ਖ਼ਬਰ ਪਿੰਡ ਬੱਦੋਵਾਲ ਕਲਾਂ 'ਚ ਸਰਪੰਚ ਤੇ ਬੀ. ਡੀ. ਪੀ. ਓ. ਨੇ ਕੂੜਾ ਡੰਪ ਕਬਰਾਂ 'ਚ ਹੀ ਬਣਾ ਧਰਿਆ <br/> ਅਗਲੀ ਖ਼ਬਰ ਪਿੰਡ ਕਲੇਰ ਕਲ੍ਹਾਂ ਵਿਖੇ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਕੀਤੀ ਭਰਵੀਂ ਚੋਣ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।