ਬਟਾਲਾ, 9 ਦਸੰਬਰ (ਹਰਦੇਵ ਸਿੰਘ ਸੰਧੂ)-ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਰਾਮਗੜ੍ਹੀਆ ਕਾਹਨੂੰਵਾਨ ਰੋਡ ਬਟਾਲਾ ਦੀ ਪ੍ਰਬੰਧਕ ਕਮੇਟੀ ਦੇ ਉਪਰਾਲੇ ਨਾਲ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਸਾਹਿਬ ਅੰਦਰ ਨਿਸ਼ਕਾਮ ਕੀਰਤਨੀ ਜਥਾ ਡਾ. ਸ਼ਿਵ ਸ਼ਿੰਘ ਗੁਰਦਾਪਸੁਰ ਵਾਲਿਆਂ ਵਲੋਂ ਰੈਣ ਸੂਬਾਈ ਦੁਆਰਾ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ | ਇਸ ਮੌਕੇ ਪ੍ਰਧਾਨ ਟਹਿਲ ਸਿੰਘ ਸੰਧੂ, ਸਤਨਾਮ ਸਿੰਘ ਮਠਾਰੂ, ਵਕੀਲ ਬਲਦੇਵ ਸਿੰਘ, ਸਤਨਾਮ ਸਿੰਘ ਕਲਸੀ, ਮੁਖਤਾਰ ਸਿੰਘ ਖੋਖਰ, ਪ੍ਰੇਮ ਸਿੰਘ ਪਨੇਸਰ, ਮਾਸਟਰ ਪਰਵਨ ਸਿੰਘ, ਸੁਖਜਿੰਦਰ ਸਿੰਘ ਆਦਿ ਹਾਜ਼ਰ ਸਨ |