ਫ਼ਤਹਿਗੜ੍ਹ ਚੂੜੀਆਂ, 9 ਦਸੰਬਰ (ਐੱਮ.ਐੱਸ. ਫੁੱਲ)-ਫਤਹਿਗੜ੍ਹ ਚੂੜੀਆਂ ਤੋਂ 4 ਕਿਲੋਮੀਟਰ ਦੂਰ ਪਿੰਡ ਤੇਜਾ ਵਿਖੇ ਧੰਨ-ਧੰਨ ਬਾਬਾ ਬੁੱਢਾ ਸਾਹਿਬ ਸਪੋਰਟਸ ਕਲੱਬ ਐੱਨ.ਆਰ.ਆਈ. ਵੀਰਾਂ ਅਤੇ ਪਿੰਡ ਦੇ ਯਹਿਯੋਗ ਨਾਲ ਦੂਸਰਾ ਕਬੱਡੀ ਕੱਪ 19 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਵੱਡੀਆਂ ਚੋਟੀ ਦੀਆਂ ਟੀਮਾਂ ਤੇ ਖਿਡਾਰੀ ਪਹੁੰਚ ਰਹੇ ਹਨ | ਇਸ ਸਬੰਧੀ ਕਬੱਡੀ ਨਾਲ ਪਿਆਰ ਕਰਨ ਵਾਲੇ ਮੰਨ ਤੇਜਾ ਅਤੇ ਉਸ ਦੇ ਸਾਥੀਆਂ ਨੇ ਦੱਸਿਆ ਕਿ ਧੰਨ-ਧੰਨ ਬਾਬਾ ਬੁੱਢਾ ਸਾਹਿਬ ਸਪੋਰਟਸ ਕਲੱਬ ਐੱਨ.ਆਰ.ਆਈ. ਵੀਰਾਂ ਅਤੇ ਪਿੰਡ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਦੂਸਰੇ ਕਬੱਡੀ ਕੱਪ ਵਿਚ ਪਹਿਲਾ ਇਨਾਮ ਡੇਢ ਲੱਖ ਅਤੇ ਦੂਜਾ ਇਨਾਮ ਸਵਾ ਲੱਖ ਰੁਪਏ ਦਾ ਹੋਵੇਗਾ ਅਤੇ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਇਨਾਮ ਦਿੱਤੇ ਜਾਣਗੇ | ਮੰਨ ਤੇਜਾ ਨੇ ਦੱਸਿਆ ਕਿ ਕਬੱਡੀ ਕੱਪ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ |