ਘੁਮਾਣ, 9 ਦਸੰਬਰ (ਬੰਮਰਾਹ)-46ਵਾਂ ਬਾਬਾ ਨਾਮਦੇਵ ਯਾਦਗਾਰੀ ਅੰਤਰਰਾਸ਼ਟਰੀ ਖੇਡ ਮੇਲਾ ਘੁਮਾਣ ਦੀ ਧਰਤੀ 'ਤੇ ਬਾਬਾ ਨਾਮਦੇਵ ਸਪੋਰਟਸ ਕਲੱਬ ਘੁਮਾਣ ਵਲੋਂ ਕਰਵਾਇਆ ਜਾ ਰਿਹਾ ਹੈ | ਬਾਬਾ ਨਾਮਦੇਵ ਸਪੋਰਟਸ ਕਲੱਬ ਦੇ ਸਮੁੱਚੇ ਮੈਂਬਰਾਂ ਤੋਂ ਇਲਾਵਾ ਵੱਖ-ਵੱਖ ਦੇਸ਼ਾਂ ਵਿਚ ਵੱਸਦੇ ਐਨ.ਆਰ.ਆਈ. ਵੀਰਾਂ ਤੇ ਇਲਾਕੇ ਦੇ ਪਤਵੰਤਿਆਂ ਵਲੋਂ ਲੱਖਾਂ ਰੁਪਏ ਦੀ ਰਾਸ਼ੀ ਦੇ ਕੇ ਇਸ ਖੇਡ ਮੇਲੇ ਨੂੰ ਹੋਰ ਵੀ ਉੱਪਰ ਚੁੱਕਣ ਦਾ ਯਤਨ ਕੀਤਾ ਜਾ ਰਿਹਾ ਹੈ | ਖੇਡ ਮੇਲੇ ਦਾ ਮੁੱਖ ਮਕਸਦ ਇਲਾਕੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰ ਕੇ ਪ੍ਰਤੀ ਉਤਸਾਹਿਤ ਕਰਨਾ ਹੈ | ਇਸ ਸਬੰਧੀ ਕਲੱਬ ਦੇ ਪ੍ਰਧਾਨ ਗੁਰਨਾਮ ਸਿੰਘ ਅਠਵਾਲ ਨੇ ਕਿਹਾ ਕਿ 46ਵੇਂ ਅੰਤਰਰਾਸ਼ਟਰੀ ਖੇਡ ਮੇਲੇ ਵਿਚ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਤੋਂ ਇਲਾਵਾ ਅਮਰੀਕਾ ਵਿਚ ਵੱਸਦੇ ਅਮਰਬੀਰ ਸਿੰਘ ਘੁਮਾਣ ਯੂ.ਐੱਸ.ਏ. ਅਤੇ ਹਰਸ਼ਰਨ ਸਿੰਘ ਘੁਮਾਣ ਯੂ.ਐੱਸ.ਏ. ਵਲੋਂ ਇਸ ਵਾਰ ਵੀ 11 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕਰ ਕੇ ਖੇਡ ਮੇਲੇ ਨੂੰ ਹੋਰ ਵੀ ਉੱਚਾ ਚੁੱਕਣ ਦਾ ਯਤਨ ਕੀਤਾ ਹੈ | ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਦਵਿੰਦਰ ਸਿੰਘ ਸੰਧੂ ਸੰਧਵਾਂ ਅਮਰੀਕਾ, ਹਰਵੰਤ ਸਿੰਘ ਚੌਲ ਚੱਕ ਯੂ.ਐੱਸ.ਏ. ਅਤੇ ਇਲਾਕੇ ਦੇ ਹੋਰ ਐੱਨ.ਆਰ.ਆਈ. ਵੀਰਾਂ ਵਲੋਂ ਵੀ ਵੱਡਾ ਯੋਗਦਾਨ ਪਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਵਾਰ ਖੇਡ ਮੇਲਾ ਲੋਕਾਂ ਲਈ ਹੋਰ ਵੀ ਆਕ੍ਰਸ਼ਿਤ ਹੋਵੇਗਾ | ਇਸ ਖੇਡ ਮੇਲੇ ਦੀਆਂ ਤਰੀਕਾਂ ਸਬੰਧੀ ਵਿਚਾਰ-ਵਟਾਂਦਰਾ ਤੇ ਖੇਡ ਮੇਲੇ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ 15 ਦਸੰਬਰ ਨੂੰ ਦੁਪਹਿਰ 2 ਵਜੇ ਸਰਕਾਰੀ ਸਕੂਲ ਦੀ ਗਰਾਊਾਡ ਵਿਚ ਸਮੁੱਚੇ ਕਲੱਬ ਮੈਂਬਰਾਂ ਦੀ ਵਿਸ਼ੇਸ਼ ਮੀਟਿੰਗ ਰੱਖੀ ਗਈ ਹੈ | ਇਸ ਮੌਕੇ ਪ੍ਰਧਾਨ ਹਰਵਿੰਦਰ ਸਿੰਘ ਰਾਣਾ ਸੰਧਵਾਂ, ਲਖਵਿੰਦਰ ਸਿੰਘ ਢੰਡੇ, ਮਾਸਟਰ ਸੁਖਦੇਵ ਸਿੰਘ ਦਕੋਹਾ, ਜਸਬੀਰ ਸਿੰਘ ਜੱਸ ਸੰਧਵਾਂ, ਜੋਗਿੰਦਰ ਸਿੰਘ ਰੰਧਾਵਾ, ਵਰਕਸ ਮੈਨੇਜਰ ਬਲਜੀਤ ਸਿੰਘ ਪੰਡੋਰੀ, ਲੈਕਚਰਾਰ ਗੁਰਨਾਮ ਸਿੰਘ ਮੰਡ, ਹਰਦੇਵ ਸਿੰਘ ਈ.ਟੀ.ਓ., ਰਾਜਾ ਚੌਲ ਚੱਕ, ਸੁਖਜਿੰਦਰ ਸਿੰਘ ਲਾਲੀ, ਹਰਮੀਤ ਸਿੰਘ ਸਾ. ਸਰਪੰਚ ਸੰਧਵਾਂ, ਸੰਤੋਖ ਸਿੰਘ ਹੀਰਾ ਮੰਡ, ਅਵਤਾਰ ਸਿੰਘ ਤਾਰੀ ਬਰਿਆਰ, ਰਵੀ ਦਕੋਹਾ ਆਦਿ ਹਾਜ਼ਰ ਸਨ |