05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ 'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਤਹਿਤ ਮੀਟਿੰਗ

ਅਜੀਤ ਡੈਸਕ 29-12-2025
ਗੁਰਦਾਸਪੁਰ, 28 ਦਸੰਬਰ (ਚੱਕਰਾਜਾ)- ਵਧੀਕ ਡਿਪਟੀ ਕਮਿਸ਼ਨਰ (ਜ) ਗੁਰਸਿਮਰਨ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ 'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਤਹਿਤ ਮੀਟਿੰਗ ਕੀਤੀ ਗਈ | ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਸਮੀਤ ਕੌਰ, ਜ਼ਿਲ੍ਹਾ ਰੁਜ਼ਗਾਰ ਅਫ਼ਸਰ ਪ੍ਰਸ਼ੋਤਮ ਸਿੰਘ, ਸੀ.ਡੀ.ਪੀ.ਓ. ਵਰਿੰਦਰ ਸਿੰਘ ਸਮੇਤ ਸਾਰੇ ਬਲਾਕਾਂ ਦੇ ਸੀ.ਡੀ.ਪੀ.ਓ. ਸ਼ਾਮਿਲ ਸਨ | ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਦੇ ਨਿਰਦੇਸ਼ਾਂ ਅਨੁਸਾਰ 'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਤਹਿਤ ਜ਼ਿਲ੍ਹਾ ਤੇ ਬਲਾਕ ਪੱਧਰ 'ਤੇ ਔਰਤਾਂ ਲਈ ਸਿਹਤ, ਸਫ਼ਾਈ, ਰੁਜ਼ਗਾਰ ਤੇ ਨਾਰੀ ਸ਼ਕਤੀ ਕੇਂਦਰ ਸਾਹਮਣੇ ਦੀਪ ਹਸਪਤਾਲ ਗੁਰਦਾਸਪੁਰ ਅਤੇ ਬਲਾਕ ਕਲਾਨੌਰ ਦੇ ਪਿੰਡ ਡੇਹਰੀਵਾਲ ਕਿਰਨ ਵਿਖੇ ਸਿਹਤ, ਸਫ਼ਾਈ ਅਤੇ ਰੁਜ਼ਗਾਰ ਕੈਂਪ ਲਗਾਏ ਜਾ ਰਹੇ ਹਨ ਜਿਸ ਵਿਚ ਵੱਖ-ਵੱਖ ਵਿਭਾਗਾਂ ਵਲੋਂ ਆਪਣੇ ਵਿਭਾਗ ਦੀਆਂ ਸਕੀਮਾਂ ਸੰਬੰਧੀ ਬੈਨਰ ਤੇ ਸਟਾਲ ਲਗਾ ਕੇ ਕੈਂਪ ਵਿਚ ਆਏ ਲਾਭਪਾਤਰੀਆਂ/ਔਰਤਾਂ ਨੂੰ ਜਾਗਰੂਕ ਕੀਤਾ ਜਾਵੇਗਾ | ਸਿਹਤ ਵਿਭਾਗ ਵਲੋਂ ਔਰਤਾਂ ਤੇ ਬੱਚਿਆਂ ਦੇ ਮੁਫ਼ਤ ਮੈਡੀਕਲ ਟੈਸਟ ਕੀਤੇ ਜਾਣਗੇ | ਰੁਜ਼ਗਾਰ ਵਿਭਾਗ ਵਲੋਂ ਰੁਜ਼ਗਾਰ ਕੈਂਪ ਲਗਾਏ ਜਾਣਗੇ ਤਾਂ ਜੋ ਔਰਤਾਂ ਨੂੰ ਸਮੇਂ ਸਮੇਂ 'ਤੇ ਰੁਜ਼ਗਾਰ ਮਿਲ ਸਕਣ |
ਪਿਛਲੀ ਖ਼ਬਰ ਗੁਰਦਾਸਪੁਰ ਸ਼ਹਿਰ ਤੇ ਪਿੰਡਾਂ ਅੰਦਰ ਧੁੰਦ ਦੀ ਵਿਛੀ ਚਿੱਟੀ ਚਾਦਰ ਅਗਲੀ ਖ਼ਬਰ ਇਕਬਾਲ ਸੰਧੂ ਉੱਭਾ ਨੇ ਤਲਵੰਡੀ ਸਾਬੋ ਤੱਕ ਕੀਤੀ ਪੈਦਲ ਯਾਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।