05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਕਰਵਾਇਆ

ਅਜੀਤ ਡੈਸਕ 29-12-2025
ਘੱਲੂਘਾਰਾ ਸਾਹਿਬ, 28 ਦਸੰਬਰ (ਪਰਮ ਮਿਨਹਾਸ)- ਗੁਰਦੁਆਰਾ ਸਿੰਘ ਸਭਾ ਸੁਲਤਾਨਪੁਰ ਵਿਖੇ ਸਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਸਹਿਜ ਪਾਠ ਦੇ ਭੋਗ ਪਾਏ ਗਏ ਤੇ ਸ਼ਾਮ ਨੂੰ ਕੀਰਤਨ ਸਮਾਗਮ ਕਰਵਾਏ ਗਏ, ਜਿਸ ਵਿਚ ਬਾਬਾ ਮੱਖਣ ਸਿੰਘ ਖਾਲਸਾ ਗੁਰਦੁਆਰਾ ਪਿਪਲੀ ਸਾਹਿਬ ਵਾਲਿਆਂ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੌਰਵਮਈ ਇਤਿਹਾਸ ਤੋਂ ਨੌਜਵਾਨਾਂ ਨੂੰ ਜਾਣੂ ਕਰਵਾਉਂਦਿਆਂ ਨਸ਼ੇ ਤਿਆਗ ਕੇ ਉਨ੍ਹਾਂ ਵਲੋਂ ਪਾਏ ਪੂਰਨਿਆਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਗੁਰਬਚਨ ਸਿੰਘ, ਸਾਬਕਾ ਸਰਪੰਚ ਸੁਖਜਿੰਦਰ ਸਿੰਘ, ਨਿਰਮਲ ਸਿੰਘ, ਮਨਦੀਪ ਸਿੰਘ, ਗੁਰਮੁਖ ਸਿੰਘ, ਰਕੇਸ਼, ਬਲਜਿੰਦਰ ਸਿੰਘ, ਬਲਰਾਜ ਸਿੰਘ, ਰਛਪਾਲ ਸਿੰਘ, ਸਰੂਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ 25 ਲੱਖ ਦੀ ਫਿਰੌਤੀ ਮੰਗਣ ਵਾਲਿਆਂ 'ਤੇ ਪਰਚਾ ਦਰਜ ਅਗਲੀ ਖ਼ਬਰ ਸੰਘਣੀ ਧੁੰਦ ਕਾਰਨ ਹੋਏ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।