07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵੈਰੋਨੰਗਲ ਵਿਖੇ ਸ਼ਹੀਦੀ ਸਮਾਗਮ ਕਰਵਾਇਆ

ਅਜੀਤ ਡੈਸਕ 29-12-2025
ਅੱਚਲ ਸਾਹਿਬ, 28 ਦਸੰਬਰ (ਗੁਰਚਰਨ ਸਿੰਘ)- ਵੈਰੋਨੰਗਲ ਸਥਿਤ ਸ਼੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵਿਚ ਸਾਲਾਨਾ ਸ਼ਹੀਦੀ ਸਮਾਗਮ ਬੜੀ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ | ਇਸ ਪਾਵਨ ਸਮਾਗਮ ਵਿਚ ਸਕੂਲ ਦੇ ਡਾਇਰੈਕਟਰ ਸ: ਨਰਿੰਦਰ ਸਿੰਘ ਬਾਠ ਤੇ ਮੈਡਮ ਰਾਜਵੰਤ ਕੌਰ ਬਾਠ ਵੀ ਹਾਜ਼ਰ ਰਹੇ | ਸਮਾਗਮ ਦੀ ਅਗਵਾਈ ਸਕੂਲ ਪਿ੍ੰਸੀਪਲ ਸਾਕਸ਼ੀ ਬੇਦੀ ਨੇ ਕੀਤੀ | ਸਮਾਗਮ ਦੌਰਾਨ ਸ਼ਹੀਦਾਂ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਦਿਆਂ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ, ਕਵਿਤਾਵਾਂ ਤੇ ਵਿਚਾਰ ਪੇਸ਼ ਕੀਤੇ ਗਏ | ਡਾਇਰੈਕਟਰ ਨਰਿੰਦਰ ਸਿੰਘ ਬਾਠ ਤੇ ਰਾਜਵੰਤ ਕੌਰ ਬਾਠ ਨੇ ਵਿਦਿਆਰਥੀਆਂ ਨੂੰ ਸ਼ਹੀਦਾਂ ਦੇ ਦਰਸਾਏ ਮਾਰਗ 'ਤੇ ਚੱਲਣ ਤੇ ਦੇਸ਼ ਸੇਵਾ ਲਈ ਸਦਾ ਤਤਪਰ ਰਹਿਣ ਦੀ ਪ੍ਰੇਰਣਾ ਦਿੱਤੀ | ਸਮਾਗਮ ਦੀ ਸੁਚਾਰੂ ਵਿਵਸਥਾ ਵਿਚ ਅਧਿਆਪਕਾਵਾਂ ਰਾਜਬੀਰ ਕੌਰ, ਹਰਪ੍ਰੀਤ ਕੌਰ ਬਾਠ, ਰਮਨਦੀਪ ਕੌਰ, ਜਸ਼ਨਪ੍ਰੀਤ ਕੌਰ, ਸੰਦੀਪ ਕੌਰ, ਨਵਜੋਤ ਕੌਰ, ਹਰਪ੍ਰੀਤ ਕੌਰ, ਜਸਬੀਰ ਕੌਰ, ਅਰਸ਼ਦੀਪ ਕੌਰ ਆਦਿ ਨੇ ਸਹਿਯੋਗ ਦਿੱਤਾ |
ਪਿਛਲੀ ਖ਼ਬਰ ਪਿੰਡ ਦੇਹੜ 'ਚ ਪ੍ਰਭਾਵਿਤ ਲੋਕਾਂ ਨੂੰ ਪੱਕੇ ਮਕਾਨ ਬਣਾਉਣ ਲਈ ਪੰਚਾਇਤ ਨੇ ਵੰਡੇ ਚੈੱਕ ਅਗਲੀ ਖ਼ਬਰ ਪੁਲਿਸ ਪੈਨਸ਼ਨਰਾਂ ਨੇ ਪੈਨਸ਼ਨਰ ਬਜ਼ੁਰਗ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।