07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ

ਅਜੀਤ ਡੈਸਕ 29-12-2025
ਧਾਰੀਵਾਲ, 28 ਦਸੰਬਰ (ਸਵਰਨ ਸਿੰਘ)- ਗੁਰਦੁਆਰਾ ਕਲਗੀਧਰ ਸਿੰਘ ਸਭਾ ਪਿੰਡ ਖੁੰਡਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਾਤਾ ਗੁਜਰੀ ਜੀ, ਬਾਬਾ ਮੋਤੀ ਰਾਮ ਮਹਿਰਾ ਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮਨਾਏ ਗਏ | ਇਸ ਮੌਕੇ ਸ਼ਹੀਦਾਂ ਦੀ ਯਾਦ ਵਿਚ ਅੰਮਿ੍ਤ ਵੇਲੇ ਤੋਂ ਗੁਰੂ ਕੇ ਅਤੁੱਟ ਲੰਗਰ ਵਰਤੇ | ਸ੍ਰੀ ਸੁਖਮਨੀ ਸਾਹਿਬ ਦੇ ਜਾਪ ਤੇ ਰੈਣ ਸੂਬਾਈ ਕੀਰਤਨ ਤੋਂ ਉਪਰੰਤ ਢਾਡੀ ਭਾਈ ਸਚਨਦੀਪ ਸਿੰਘ ਸੋਹਲ ਦੇ ਜਥੇ ਵਲੋਂ ਗੁਰ ਇਤਿਹਾਸ ਨਾਲ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ | ਇਸ ਮੌਕੇ ਗੁਰਨਾਮ ਸਿੰਘ, ਸਤਨਾਮ ਸਿੰਘ, ਵਰਿੰਦਰ ਸਿੰਘ ਸੋਨੂੰ, ਦਰਸ਼ਨ ਸਿੰਘ, ਗੁਰਵਿੰਦਰ ਸਿੰਘ, ਬਾਬਾ ਸਵਿੰਦਰ ਸਿੰਘ, ਬਾਬਾ ਬਲਦੇਵ ਸਿੰਘ, ਬਲਵਿੰਦਰ ਸਿੰਘ ਤੋੋਂ ਇਲਾਵਾ ਹੋਰ ਵੀ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਪਿੰਡ ਰੋੜਾਂਵਾਲੀ ਵਿਖੇ ਦੁੱਧ ਦਾ ਲੰਗਰ ਲਗਾਇਆ <br/> ਅਗਲੀ ਖ਼ਬਰ ਏ.ਵੀ.ਐੱਮ. ਸਕੂਲ ਬਟਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।