07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

'ਆਪ' ਸਰਕਾਰ ਸਮੇਂ ਲੁੱਟਾਂ-ਖੋਹਾਂ ਤੇ ਗੋਲੀਆਂ ਚੱਲਣ ਨਾਲ ਲੋਕ ਆਪਣੇ ਆਪ ਨੰੂ ਕਰ ਰਹੇ ਅਸੁਰੱਖਿਅਤ ਮਹਿਸੂਸ

ਅਜੀਤ ਡੈਸਕ 29-12-2025
ਗੁਰਦਾਸਪੁਰ, 28 ਦਸੰਬਰ (ਅਸ਼ੋਕ ਸ਼ਰਮਾ)- ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਦਿਨ ਦਿਹਾੜੇ ਲੁੱਟਾਂ ਖੋਹਾਂ ਤੇ ਗੋਲੀਆਂ ਚੱਲਣ ਨਾਲ ਲੋਕ ਆਪਣੇ ਆਪ ਨੰੂ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਹੁਣ ਲੋਕ ਆਪਣੇ ਕੰਮਾਂ 'ਤੇ ਜਾਣ ਤੋਂ ਵੀ ਗੁਰੇਜ਼ ਕਰ ਰਹੇ ਹਨ | ਇਸ ਨਾਲ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ 'ਤੇ ਕਈ ਤਰ੍ਹਾਂ ਦੇ ਪ੍ਰਸ਼ਨ ਚਿੰਨ੍ਹ ਲੱਗ ਰਹੇ ਹਨ | ਇਸ ਸੰਬੰਧੀ ਕਾਂਗਰਸ ਪਾਰਟੀ ਨਾਲ ਸਬੰਧਿਤ ਐਸ.ਸੀ.ਏ. ਨੇ ਦੱਸਿਆ ਕਿ ਗੁਰਦਾਸਪੁਰ ਸ਼ਹਿਰ ਅੰਦਰ ਅਜਿਹੇ ਹਲਾਤ ਬਦਤਰ ਹੋ ਚੁੱਕੇ ਹਨ ਕਿ ਲੋਕ ਡਰਦੇ ਮਾਰੇ ਹਨੇਰਾ ਪੈਣ ਤੋਂ ਪਹਿਲਾਂ ਹੀ ਆਪਣੇ ਕਾਰੋਬਾਰ ਬੰਦ ਕਰਕੇ ਘਰਾਂ ਨੰੂ ਜਾਣਾ ਬਿਹਤਰ ਸਮਝ ਰਹੇ ਹਨ | ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਸ਼ਹਿਰ ਅੰਦਰ ਤੇ ਪਿੰਡਾਂ ਵਿਚ ਚੋਰੀਆਂ ਅਤੇ ਗੋਲੀ ਚੱਲਣਾ ਆਮ ਰਿਵਾਜ਼ ਬਣ ਗਿਆ ਹੈ | ਉਨ੍ਹਾਂ ਪੁਲਿਸ ਪ੍ਰਸ਼ਾਸਨ ਪਾਸੋਂ ਇਸ ਪਾਸੇ ਵਿਸ਼ੇਸ਼ ਤੌਰ 'ਤੇ ਧਿਆਨ ਦੇਣ 'ਤੇ ਜ਼ੋਰ ਦਿੱਤਾ ਹੈ ਜਿਸ ਨਾਲ ਪਿੰਡਾਂ ਤੇ ਸ਼ਹਿਰਾਂ ਦੇ ਲੋਕ ਆਪਣੇ ਆਪ ਨੰੂ ਸੁਰੱਖਿਅਤ ਮਹਿਸੂਸ ਕਰ ਸਕਣ |
ਪਿਛਲੀ ਖ਼ਬਰ ਇਤਿਹਾਸਕ ਗੁਰਦੁਆਰਾ ਘੱਲੂਘਾਰਾ ਸਾਹਿਬ ਤੋਂ ਗੁੰਨੋਪੁਰ ਸੈਦੋਵਾਲ ਦੀ ਸੜਕ ਨੂੰ ਚੌੜਾ ਕਰਨ ਦੀ ਮੰਗ ਅਗਲੀ ਖ਼ਬਰ ਪਿੰਡਾਂ 'ਚ ਚਾਈਨਾ ਡੋਰ ਦੀ ਵਿਕਰੀ ਰੁਕਣ ਦਾ ਨਾਂਅ ਨਹੀਂ ਲੈ ਰਹੀ- ਔਲਖ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।