07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਇਫਟੂ ਵਰਕਰਾਂ ਨੇ ਲੇਬਰ ਕੋਡ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

ਅਜੀਤ ਡੈਸਕ 29-12-2025
ਗੁਰਦਾਸਪੁਰ, 28 ਦਸੰਬਰ (ਗੁਰਪ੍ਰਤਾਪ ਸਿੰਘ)- ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ਼ (ਇਫਟੂ) ਦੀ ਸੂਬਾ ਕਮੇਟੀ ਦੇ ਸੱਦੇ 'ਤੇ ਇਫਟੂ ਵਰਕਰਾਂ ਵਲੋਂ ਜਹਾਜ਼ ਚੌਕ ਵਿਖੇ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਚਾਰ ਲੇਬਰ ਕੋਡਾਂ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਫਟੂ ਵਰਕਰਾਂ ਨੇ ਪੰਜਾਬ ਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਇਫਟੂ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਰਮੇਸ਼ ਰਾਣਾ, ਦਫ਼ਤਰ ਸਕੱਤਰ ਜੋਗਿੰਦਰ ਪਾਲ ਘੁਰਾਲਾ, ਜ਼ਿਲ੍ਹਾ ਆਗੂ ਸੁਰਿੰਦਰ ਪਾਲ ਤੇ ਜੋਤੀ ਲਾਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਚਾਰ ਲੇਬਰ ਕੋਡ ਦੇਸ਼ ਦੇ ਮਜ਼ਦੂਰ ਵਰਗ ਦੇ ਹੱਕਾਂ ਉੱਤੇ ਮਾਰੂ ਹਮਲਾ ਹੈ | ਆਗੂਆਂ ਨੇ ਕਿਹਾ ਕਿ ਮਜ਼ਦੂਰ ਜਮਾਤ ਨੂੰ ਨਵੇਂ ਕਿਰਤ ਕਾਨੰੂਨਾਂ ਦਾ ਤਿੱਖਾ ਵਿਰੋਧ ਕਰਨਾ ਚਾਹੀਦਾ ਹੈ ਤੇ ਪਹਿਲਾਂ ਵਾਲੇ ਕਾਨੰੂਨ ਬਹਾਲ ਕਰਨ ਲਈ ਇੱਕਜੁੱਟ ਹੋਣਾ ਚਾਹੀਦਾ ਹੈ | ਇਸ ਮੌਕੇ ਸੁਰਿੰਦਰ ਪਾਲ ਰਾਮ ਨਗਰ, ਬੋਧਰਾਜ ਬਿੱਟਾ ਮਾਨ ਕੌਰ ਸਿੰਘ, ਰਜੀਵ ਕੁਮਾਰ ਤਰੀਜਾ ਨਗਰ, ਮੇਜਰ ਗੁਰਦਾਸਪੁਰ ਨੰਗਲ, ਰਵੀ ਕੁਮਾਰ, ਚੰਦਨ ਵਰਮਾ, ਗੋਬਿੰਦ ਕੁਮਾਰ, ਸਲਵਿੰਦਰ ਸਿੰਘ, ਸੱਸੀ ਕੁਮਾਰ, ਸੋਨਾ, ਸੰਦੀਪ ਕੁਮਾਰ, ਸਾਹਿਬ ਸਿੰਘ, ਬਲਵਿੰਦਰ ਕੁਮਾਰ, ਬਲਦੇਵ ਰਾਜ, ਭਾਈ ਜੋਗਿੰਦਰ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਸ਼ਹਿਰਾਂ ਨੰੂ ਹਰਾ-ਭਰਾ ਤੇ ਗੰਦਗੀ ਰਹਿਤ ਬਣਾਉਣ ਦਾ ਹਰ ਮਿਸ਼ਨ ਹੋਇਆ ਬੁਰੀ ਤਰ੍ਹਾਂ ਫੇਲ੍ਹ ਅਗਲੀ ਖ਼ਬਰ ਇਤਿਹਾਸਕ ਗੁਰਦੁਆਰਾ ਘੱਲੂਘਾਰਾ ਸਾਹਿਬ ਤੋਂ ਗੁੰਨੋਪੁਰ ਸੈਦੋਵਾਲ ਦੀ ਸੜਕ ਨੂੰ ਚੌੜਾ ਕਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।