08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਭਗਤ ਨਾਮਦੇਵ ਜੀ ਦਾ ਜੋਤੀ-ਜੋਤ ਦਿਵਸ ਮਨਾਉਣ ਨੂੰ ਲੈ ਕੇ ਤਿਆਰੀਆਂ ਆਰੰਭ

ਅਜੀਤ ਡੈਸਕ 29-12-2025
ਘੁਮਾਣ, 28 ਦਸੰਬਰ (ਬੰਮਰਾਹ)-ਸ੍ਰੋਮਣੀ ਭਗਤ ਨਾਮਦੇਵ ਜੀ ਦੇ 676ਵੇਂ ਜੋਤੀ ਜੋਤ ਦਿਵਸ ਅਤੇ ਮੇਲਾ ਲੋਹੜੀ ਮਾਘੀ ਨੂੰ ਲੈ ਸ੍ਰੀ ਨਾਮਦੇਵ ਦਰਬਾਰ ਕਮੇਟੀ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਇਸ ਸੰਬੰਧੀ ਸ੍ਰੀ ਨਾਮਦੇਵ ਦਰਬਾਰ ਕਮੇਟੀ ਦੇ ਸਰਪ੍ਰਸਤ ਹਰਜਿੰਦਰ ਸਿੰਘ ਬਾਵਾ, ਪ੍ਰਧਾਨ ਤਰਸੇਮ ਸਿੰਘ ਬਾਵਾ, ਸਕੱਤਰ ਸੁਖਜਿੰਦਰ ਸਿੰਘ ਲਾਲੀ, ਮੀਤ ਸਕੱਤਰ ਮਨਜਿੰਦਰ ਸਿੰਘ ਬਿੱਟੂ, ਸਾਬਕਾ ਸਰਪੰਚ ਨਰਿੰਦਰ ਸਿੰਘ ਨਿੰਦੀ, ਜੁਆਇੰਟ ਸਕੱਤਰ ਸਰਬਜੀਤ ਸਿੰਘ ਬਾਵਾ, ਮਾਸਟਰ ਗੁਰਮੁੱਖ ਸਿੰਘ ਸਲਾਹਕਾਰ ਨੇ ਦੱਸਿਆ ਕਿ ਸਾਲਾਨਾ ਮੇਲੇ ਨੂੰ ਲੈ ਕੇ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਭਗਤ ਨਾਮਦੇਵ ਜੀ ਦੇ 676ਵੇਂ ਜੋਤੀ ਜੋਤ ਦਿਵਸ ਨੂੰ ਸਮਰਪਿਤ 12 ਤੋਂ 17 ਜਨਵਰੀ ਤੱਕ ਸ੍ਰੀ ਨਾਮਦੇਵ ਦਰਬਾਰ ਕਸਬਾ ਘੁਮਾਣ ਵਿਖੇ ਵਿਸ਼ਾਲ ਸਮਾਗਮ ਕਰਵਾਏ ਜਾਣਗੇ | 13 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 13 ਜਨਵਰੀ ਨੂੰ ਲੋਹੜੀ ਦੀ ਰਾਤ ਨੂੰ ਸ੍ਰੀ ਨਾਮਦੇਵ ਦਰਬਾਰ ਘੁਮਾਣ ਦੇ ਦੀਵਾਨ ਹਾਲ ਵਿਖੇ ਕੀਰਤਨ ਸਮਾਗਮ ਹੋਵੇਗਾ, ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਕਥਾਵਾਚਕ ਸੰਗਤਾਂ ਨੂੰ ਗੁਰ ਜਸ ਸੁਣਾ ਕੇ ਨਿਹਾਲ ਕਰਨਗੇ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਮਾਘੀ ਦਾ ਤਿਉਹਾਰ 14 ਜਨਵਰੀ ਨੂੰ ਮਨਾਇਆ ਜਾਵੇਗਾ | 15 ਜਨਵਰੀ ਨੂੰ ਸਵੇਰੇ 10 ਵਜੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ | ਉਪਰੰਤ ਖੁੱਲ੍ਹੇ ਪੰਡਾਲ ਵਿਚ ਦੀਵਾਨ ਸਜਾਏ ਜਾਣਗੇ | ਇਨ੍ਹਾਂ ਸਮਾਗਮਾਂ ਨੂੰ ਲੈ ਕੇ ਵਿਸ਼ੇਸ਼ ਤਿਆਰੀਆਂ ਆਰੰਭੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਤਿਆਰੀਆਂ ਵਿਚ ਜਿੱਥੇ ਸੰਗਤਾਂ ਦੀ ਰਿਹਾਇਸ਼ ਲਈ ਦਰਬਾਰ ਕਮੇਟੀ ਵਲੋਂ ਵੱਖ-ਵੱਖ ਸਰਾਵਾਂ ਦੀ ਸਾਫ ਸਫਾਈ ਸ਼ੁਰੂ ਕੀਤੀ ਗਈ ਹੈ ਉੱਥੇ ਨਾਲ ਹੀ ਵੱਡੇ ਦੀਵਾਨ ਹਾਲਾਂ ਵਿਚ ਅਤੇ ਦਰਬਾਰ ਕਮੇਟੀ ਵਲੋਂ ਬਣਾਏ ਗਏ ਵੱਖ-ਵੱਖ ਭਵਨਾਂ ਸੰਗਤਾਂ ਲਈ ਰਿਹਾਇਸ਼ ਦੇ ਪ੍ਰਬੰਧ ਕੀਤੇ ਜਾਣਗੇ | ਇਸ ਜੋੜ ਮੇਲੇ ਵਿਚ ਜਿਹੜੀਆਂ ਸੰਗਤਾਂ ਨੇ ਕਿਸੇ ਵੀ ਤਰ੍ਹਾਂ ਦੇ ਪ੍ਰਬੰਧ ਭਾਵੇਂ ਉਹ ਮੈਡੀਕਲ ਕੈਂਪ, ਲੰਗਰ ਜਾਂ ਫਿਰ ਹੋਰ ਕਿਸੇ ਵੀ ਤਰ੍ਹਾਂ ਦੀ ਸੇਵਾ ਕਰਨੀ ਹੈ ਤਾਂ ਉਹ ਪਹਿਲਾਂ ਸ੍ਰੀ ਨਾਮਦੇਵ ਦਰਬਾਰ ਕਮੇਟੀ ਨਾਲ ਸੰਪਰਕ ਜ਼ਰੂਰ ਕਰਨ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਬਾਬਾ ਬੇਅੰਤ ਸਿੰਘ, ਮੀਤ ਪ੍ਰਧਾਨ ਰਘਬੀਰ ਸਿੰਘ, ਸੁਖਵੰਤ ਸਿੰਘ ਰਾਜੂ ਕੈਸ਼ੀਅਰ, ਮਨਜੀਤ ਸਿੰਘ, ਸੁਖਬੀਰ ਸਿੰਘ ਬਾਵਾ, ਪਿ੍ਤਪਾਲ ਸਿੰਘ, ਦਲਜੀਤ ਸਿੰਘ ਬਾਵਾ, ਅਰਵਿੰਦਰ ਸਿੰਘ ਬਾਵਾ, ਕੁਲਦੀਪ ਸਿੰਘ ਬਾਵਾ, ਰਣਜੀਤ ਸਿੰਘ ਬਾਵਾ, ਜਸਬੀਰ ਸਿੰਘ, ਨਰੇਸ਼ ਕੁਮਾਰ ਬਾਵਾ, ਸਤਨਾਮ ਸਿੰਘ ਕੁੱਕੂ, ਮੈਨੇਜਰ ਪਿ੍ਤਪਾਲ ਸਿੰਘ, ਅਰਵਿੰਦਰ ਸਿੰਘ, ਅਸ਼ਵਨੀ ਕੁਮਾਰ ਮਿੰਟਾ, ਗੁਰਸ਼ਰਨਜੀਤ ਸਿੰਘ ਤੇ ਸ਼੍ਰੀ ਨਾਮਦੇਵ ਸੇਵਾ ਸੁਸਾਇਟੀ ਘੁਮਾਣ ਦੇ ਮੈਂਬਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅਲਾਇੰਸ ਕਲੱਬ ਮੇਨ ਪਠਾਨਕੋਟ ਨੇ ਕੈਂਸਰ ਮਰੀਜ਼ ਨੂੰ 21,000 ਰੁਪਏ ਦੀ ਵਿੱਤੀ ਸਹਾਇਤਾ ਕੀਤੀ ਪ੍ਰਦਾਨ ਅਗਲੀ ਖ਼ਬਰ ਸ਼ੋਭਾ ਯਾਤਰਾ ਦਾ ਪਿੰਡ ਰਾਏਮਲ ਪਹੁੰਚਣ 'ਤੇ ਹੋਵੇਗਾ ਨਿੱਘਾ ਸਵਾਗਤ : ਪ੍ਰਧਾਨ ਹਰਬੀਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।