08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਯੂਥ ਅਗੇਂਸਟ ਡਰੱਗਜ਼ ਮੁਹਿੰਮ ਤਹਿਤ ਲੋਕਾਂ ਨੂੰ ਘਰ-ਘਰ ਜਾ ਕੇ ਕੀਤਾ ਜਾਗਰੂਕ

ਅਜੀਤ ਡੈਸਕ 29-12-2025
ਪਠਾਨਕੋਟ, 28 ਦਸੰਬਰ (ਸੰਧੂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਠਾਨਕੋਟ ਦੇ ਚੇਅਰਮੈਨ ਕਮ ਜ਼ਿਲ੍ਹਾ ਤੇ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਅਤੇ ਸੀ.ਜੇ.ਐਮ. ਰੁਪਿੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਯੂਥ ਅਗੇਂਸਟ ਡਰੱਗਜ਼ ਮੁਹਿੰਮ ਤਹਿਤ ਸਿਵਲ ਜੱਜ ਬਬੀਤਾ ਦੀ ਅਗਵਾਈ ਵਿਚ ਪਠਾਨਕੋਟ ਦੇ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ, ਇਸ ਪ੍ਰੋਗਰਾਮ ਵਿਚ ਪੈਨਲ ਐਡਵੋਕੇਟ ਰੱਖੀਆ ਪੰਡਿਤ, ਪੀ.ਐਲ.ਵੀ. ਵਿਨੋਦ ਕੁਮਾਰ ਤੇ ਪੀ.ਐਲ.ਵੀ. ਰੋਹਿਤ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਅਤੇ ਨਸ਼ਾ ਨਾ ਕਰਨ ਸਬੰਧੀ ਸਮਗਰੀ ਵੰਡੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਬੁਲਾਰਿਆਂ ਨੇ ਦੱਸਿਆ ਕਿ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਠਾਨਕੋਟ ਵਿਚ ਜ਼ਿਲ੍ਹਾ ਤੇ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਦੀ ਅਗਵਾਈ ਵਿਚ 6 ਦਸੰਬਰ ਤੋਂ ਲੈ ਕੇ 6 ਜਨਵਰੀ ਤੱਕ ਇਹ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਵਿਚ ਜ਼ਿਲ੍ਹਾ ਪਠਾਨਕੋਟ ਦੇ 6 ਬਲਾਕ ਪਠਾਨਕੋਟ, ਸੁਜਾਨਪੁਰ, ਨਰੋਟ ਜੈਮਲ ਸਿੰਘ, ਬਮਿਆਲ, ਧਾਰ ਤੇ ਘਰੋਟਾ ਵਿਖੇ ਯੂਥ ਅਗੇਂਸਟ ਡਰੱਗਜ਼ ਮੁਹਿੰਮ ਤਹਿਤ ਵੱਖ-ਵੱਖ ਸਕੂਲਾਂ ਪਿੰਡਾਂ 'ਚ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਹਰ ਜ਼ਰੂਰਤਮੰਦ ਵਿਅਕਤੀ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਵੀ ਦਿੱਤੀ ਜਾਂਦੀ ਹੈ ਜਿਸ ਵਿਚ ਮੁਫ਼ਤ 'ਚ ਵਕੀਲ ਦੇ ਕੇ ਹਰ ਜ਼ਰੂਰਤਮੰਦ ਦਾ ਕੇਸ ਮੁਫ਼ਤ 'ਚ ਲੜਿਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਅਸੀਂ ਟੋਲ ਫ਼੍ਰੀ ਨੰਬਰ-15100 'ਤੇ ਵੀ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਾਂ |
ਪਿਛਲੀ ਖ਼ਬਰ ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਮਤਿ ਸਮਾਗਮ ਅਗਲੀ ਖ਼ਬਰ ਸੰਡੇ ਬਾਜ਼ਾਰ ਲਗਾਉਣ ਜਾ ਰਹੇ ਫੜੀ ਵਾਲਿਆਂ ਦਾ ਸਾਮਾਨ ਪੁਲਿਸ ਨੇ ਲਿਆ ਕਬਜ਼ੇ 'ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।