19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਧਾਰਮਿਕ ਪ੍ਰੀਖਿਆ ਵਿਚ ਦਸਮੇਸ਼ ਪਾਰੋਵਾਲ ਸਕੂਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਅਜੀਤ ਡੈਸਕ 30-12-2025
ਫਤਹਿਗੜ੍ਹ ਚੂੜੀਆਂ, 29 ਦਸੰਬਰ (ਅਵਤਾਰ ਸਿੰਘ ਰੰਧਾਵਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਲਈ ਗਈ ਧਾਰਮਿਕ ਪ੍ਰੀਖਿਆ ਵਿਚ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਪਾਰੋਵਾਲ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰੀਆਂ | ਇਸ ਮੌਕੇ ਮੱਲ੍ਹਾਂ ਮਾਰਨ ਵਾਲੇ ਸਫਲ ਰਹੇ 17 ਵਿਦਿਆਰਥੀਆਂ ਨੂੰ ਸਰਟੀਫਿਕੇਟ, ਨਗਦ ਰਾਸ਼ੀ ਤੇ ਇਨਾਮ ਤਕਸੀਮ ਕੀਤੇ ਗਏ | ਪਿ੍ੰਸੀਪਲ ਚਰਨਜੀਤ ਸਿੰਘ ਅਤੇ ਐਮ.ਡੀ. ਦਵਿੰਦਰ ਕੌਰ ਨੇ ਕਿਹਾ ਕਿ ਬੱਚਿਆਂ ਵਿਚ ਧਾਰਮਿਕ ਪ੍ਰੀਖਿਆ ਲਈ ਬਹੁਤ ਵੱਡਾ ਰੁਝਾਨ ਸੀ | ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਕੂਲੀ ਪੜ੍ਹਾਈ ਦੇ ਨਾਲ-ਨਾਲ ਧਾਰਮਿਕ ਪੜ੍ਹਾਈ ਵੱਲ ਉਚੇਚੇ ਤੌਰ 'ਤੇ ਸਿੱਖਿਆ ਸੰਸਥਾ ਵਲੋਂ ਤਵੱਜੋ ਦਿੱਤੀ ਜਾਂਦੀ ਹੈ | ਉਨ੍ਹਾਂ ਧਰਮ ਪ੍ਰਚਾਰ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਆਪਣੇ ਧਾਰਮਿਕ ਵਿਰਸੇ ਤੋਂ ਜਾਣੂ ਕਰਵਾਉਣ ਲਈ ਧਾਰਮਿਕ ਪ੍ਰੀਖਿਆਵਾਂ ਦਾ ਬਹੁਤ ਵੱਡਾ ਯੋਗਦਾਨ ਹੈ | ਉਨ੍ਹਾਂ ਸਫਲ ਰਹੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਸੰਸਥਾ ਵਲੋਂ ਕਾਮਨਾ ਕੀਤੀ ਜਾਂਦੀ ਹੈ ਕਿ ਬੱਚੇ ਵੱਖ-ਵੱਖ ਪ੍ਰਤੀਯੋਗਤਾਵਾਂ ਵਿਚ ਸਫਲਤਾ ਪ੍ਰਾਪਤ ਕਰਨ, ਜਿਸ ਨਾਲ ਸੰਸਥਾ, ਮਾਪਿਆਂ ਤੇ ਦੇਸ਼ ਦਾ ਨਾਂਅ ਉੱਚਾ ਹੋਵੇਗਾ | ਇਸ ਮੌਕੇ ਹਰਪਾਲ ਸਿੰਘ, ਹਿੰਮਤਬੀਰ ਸਿੰਘ, ਵਿਦਿਆਰਥੀ ਅਤੇ ਸਕੂਲ ਸਟਾਫ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਬੱਚਿਆਂ ਨੂੰ ਟਰੈਕ ਸੂਟ ਤੇ ਬੂਟ ਵੰਡੇ ਅਗਲੀ ਖ਼ਬਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਲਈ ਧਾਰਮਿਕ ਪ੍ਰਤੀਯੋਗਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।