14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌਜਗੜ੍ਹ ਵਿਖੇ ਮਾਪੇ ਅਧਿਆਪਕ ਮਿਲਣੀ ਸਮਾਗਮ

ਅਜੀਤ ਡੈਸਕ 01-06-2025
ਫ਼ਾਜ਼ਿਲਕਾ, 31 ਮਈ (ਦਵਿੰਦਰ ਪਾਲ ਸਿੰਘ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌਜਗੜ੍ਹ ਵਿਖੇ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਛੇਵੀਂ ਜਮਾਤ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਮਾਪਿਆਂ ਨੇ ਅਧਿਆਪਕਾਂ ਨਾਲ ਮਿਲ ਕੇ ਵਿਚਾਰ ਵਟਾਂਦਰਾ ਕੀਤਾ | ਇਸ ਸਮੇਂ ਮਾਪਿਆਂ ਨੂੰ ਸਕੂਲ ਵਿਚ ਚੱਲ ਰਹੀਆਂ ਵੱਖ-ਵੱਖ ਗਤੀਵਿਧੀਆਂ ਮਿਸ਼ਨ ਸਮਰੱਥ, ਆਭਾ ਆਈ.ਡੀ., ਬੈਗ ਲੈਸ ਐਕਟੀਵਿਟੀ ਬਾਰੇ ਜਾਣੂ ਕਰਵਾਇਆ ਗਿਆ | ਇਸ ਦੇ ਨਾਲ ਹੀ ਸਕੂਲ ਵਿਚ ਚੱਲ ਰਹੇ ਸਮਰ ਕੈਂਪ ਵਿਚ ਬੱਚਿਆਂ ਨੂੰ ਤੇਲਗੂ ਭਾਸ਼ਾ ਦਾ ਗਿਆਨ ਦੇਣ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਬੈਗ ਲੈਸ ਐਕਟੀਵਿਟੀ ਵਿਚ ਵੀ ਵਿਦਿਆਰਥੀਆਂ ਨੂੰ ਵੱਖ-ਵੱਖ ਗਤੀਵਿਧੀਆਂ ਕਰਵਾ ਕੇ ਉਨ੍ਹਾਂ ਦੀ ਪੜ੍ਹਾਈ ਨੂੰ ਦਿਲਚਸਪ ਤਰੀਕੇ ਨਾਲ ਪੜ੍ਹਨਾ ਸਿਖਾਇਆ ਗਿਆ | ਇਸ ਮੌਕੇ ਸਕੂਲ ਇੰਚਾਰਜ ਬਨੀਤਾ ਰਾਣੀ ਅਤੇ ਸਮੂਹ ਸਟਾਫ਼ ਨੇ ਇਨ੍ਹਾਂ ਗਤੀਵਿਧੀਆਂ ਅਤੇ ਮਾਪੇ-ਅਧਿਆਪਕ ਮਿਲਣੀ ਨੂੰ ਸਫਲਤਾਪੂਰਵਕ ਨਿਭਾਇਆ | ਸ੍ਰੀਮਤੀ ਬਨੀਤਾ ਰਾਣੀ ਨੇ ਮਾਪਿਆਂ 'ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਵਿਭਾਗ ਅਤੇ ਸਰਕਾਰ ਵਲ਼ੋਂ ਸ਼ੁਰੂ ਕੀਤੇ ਇਹੋ ਜਿਹੇ ਉਪਰਾਲੇ ਬੱਚਿਆਂ ਨੂੰ ਪੜਾਈ ਨਾਲ ਜੋੜਦੇ ਹਨ ਅਤੇ ਹੁੰਦੇ ਰਹਿਣੇ ਚਾਹੀਦੇ ਹਨ |
ਪਿਛਲੀ ਖ਼ਬਰ ਵੱਖ-ਵੱਖ ਸਰਕਾਰੀ ਸਕੂਲਾਂ 'ਚ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਅਗਲੀ ਖ਼ਬਰ ਸਰਕਾਰੀ ਸਕੂਲ ਚੱਕ ਸੈਦੋ ਕੇ ਵਿਖੇ ਸਮਰ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।