14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਵੱਖ-ਵੱਖ ਸਰਕਾਰੀ ਸਕੂਲਾਂ 'ਚ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ

ਅਜੀਤ ਡੈਸਕ 01-06-2025
ਬੱਲੂਆਣਾ, 31 ਮਈ (ਜਸਮੇਲ ਸਿੰਘ ਢਿੱਲੋਂ)-ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਸਰਕਾਰੀ ਹਾਈ ਸਕੂਲ ਹਿੰਮਤਪੁਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਲਾਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੁਤਾਰਾ ਵਾਲੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਬਣ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਖੇੜਾ, ਸਰਕਾਰੀ ਹਾਈ ਸਕੂਲ ਬਹਾਦਰ ਖੇੜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੀਤੋ ਗੰੁਨੋ੍ਹ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਪੁਰਾ ਨਰਾਇਣ ਪੁਰਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ | ਇਸ ਸਮੇਂ ਸਾਰੇ ਸਕੂਲਾਂ ਵਿਚ ਸਕੂਲ ਮੁਖੀਆਂ ਦੀ ਹਾਜ਼ਰੀ 'ਚ ਪਿਛਲੇ ਦਿਨੀਂ ਲਗਾਏ ਗਏ ਸਮਰ ਕੈਂਪ ਵਿਚ ਬੱਚਿਆਂ ਨੂੰ ਸਿਖਾਈ ਗਈ ਤੇਲਗੂ ਭਾਸ਼ਾ ਸਬੰਧੀ ਗਤੀਵਿਧੀਆਂ ਕਰਵਾਈਆਂ ਗਈਆਂ ਅਤੇ ਵਿਚਾਰ ਚਰਚਾ ਵੀ ਕੀਤੀ ਗਈ | ਇਸ ਸਮੇਂ ਮਾਪਿਆਂ ਨੂੰ ਬੱਚਿਆਂ ਦੇ ਪਿਛਲੇ ਸਾਲ ਦੌਰਾਨ ਪ੍ਰਾਪਤੀਆਂ ਬਾਰੇ ਵੀ ਦੱਸਿਆ ਗਿਆ | ਮਾਪੇ ਅਧਿਆਪਕ ਮਿਲਣੀ ਸਮੇਂ ਰੌਣਕਾਂ ਲੱਗੀਆਂ ਰਹੀਆਂ |
ਪਿਛਲੀ ਖ਼ਬਰ ਸਰਕਾਰੀ ਸਕੂਲਾਂ 'ਚ ਹਾਈਪਰਟੈਨਸ਼ਨ ਵਿਸ਼ੇ 'ਤੇ ਪੇਂਟਿੰਗ ਅਤੇ ਚਾਰਟ ਮੁਕਾਬਲੇ ਕਰਵਾਏ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌਜਗੜ੍ਹ ਵਿਖੇ ਮਾਪੇ ਅਧਿਆਪਕ ਮਿਲਣੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।