14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਜਥੇਦਾਰ ਗੜਗੱਜ ਅਤੇ ਜਥੇਦਾਰ ਧਨੌਲਾ ਗੁਰਦੁਆਰਾ ਸ੍ਰੀ ਵੱਡ ਤੀਰਥ ਹਰੀਪੁਰਾ ਵਿਖੇ ਨਤਮਸਤਕ ਹੋਏ

ਅਜੀਤ ਡੈਸਕ 01-06-2025
ਅਬੋਹਰ, 31 ਮਈ (ਸੁਖਜੀਤ ਸਿੰਘ ਬਰਾੜ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਟੇਕ ਸਿੰਘ ਧਨੌਲਾ ਨੇ ਇਲਾਕੇ ਦੇ ਪਿੰਡ ਹਰੀਪੁਰਾ ਵਿਖੇ ਸਥਿਤ ਇਤਿਹਾਸਿਕ ਅਤੇ ਗੁਰੂ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਵੱਡ ਤੀਰਥ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਗ੍ਰੰਥ ਸਾਹਿਬ ਦਾ ਆਸ਼ੀਰਵਾਦ ਲਿਆ | ਉਨ੍ਹਾਂ ਗੁਰਦੁਆਰਾ ਸਾਹਿਬ ਦੀ ਸ਼ਾਨਦਾਰ ਦਿੱਖ ਸਥਾਪਿਤ ਕਰਨ 'ਡੇ ਡੇਰਾ ਕਾਰ ਸੇਵਾ ਜਥਾ ਅਤੇ ਲੋਕਲ ਗੁਰਦੁਆਰਾ ਕਮੇਟੀ ਦੀ ਸ਼ਲਾਘਾ ਵੀ ਕੀਤੀ | ਅੰਤ ਵਿਚ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਥੇਦਾਰ ਗੁਰਲਾਲ ਸਿੰਘ ਦਾਨੇਵਾਲੀਆ, ਕਾਰ ਸੇਵਾ ਜਥੇ ਦੇ ਮੁੱਖ ਸੇਵਾਦਾਰ ਬਾਬਾ ਬਿੱਕਰ ਸਿੰਘ ਵਲ਼ੋਂ ਦੋਵੇਂ ਜਥੇਦਾਰ ਸਾਹਿਬਾਨ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ, ਅਕਾਲੀ ਦਲ ਦੇ ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਕੌਰ ਸਿੰਘ ਬਹਾਵਵਾਲਾ, ਬੀਬੀ ਪਰਮਿੰਦਰ ਕੌਰ ਦਾਨੇਵਾਲੀਆ, ਜਥੇਦਾਰ ਗੁਰਬੰਤਾ ਸਿੰਘ, ਸਾਬਕਾ ਵਾਈਸ ਚੇਅਰਮੈਨ ਰਾਜਿੰਦਰ ਸਿੰਘ ਬਰਾੜ, ਬਿੱਟੂ ਬੱਲੂਆਣਾ, ਸਰਕਲ ਪ੍ਰਧਾਨ ਛਿੰਦਰਪਾਲ ਸਿੰਘ, ਗੁਰਵਿੰਦਰ ਸਿੰਘ ਵਿਪਨ, ਹਰਚਰਨ ਸਿੰਘ ਢਿੱਲੋਂ, ਹਰਪ੍ਰੀਤ ਸਿੰਘ, ਭੁਪਿੰਦਰ ਸਿੰਘ ਟਿੱਕਾ, ਭਗਵਾਨ ਸਿੰਘ, ਸਾਹਿਲ ਛਾਬੜਾ, ਸੁਖਜਿੰਦਰ ਸਿੰਘ, ਨੰਬਰਦਾਰ ਗੁਰਦੀਪ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਸਾਰੇ ਸਿੱਖਾਂ ਨੂੰ ਹਉਮੈ ਛੱਡ ਇਕੱਠੇ ਰਹਿਣਾ ਚਾਹੀਦਾ ਹੈ-ਜਥੇਦਾਰ ਗੜਗੱਜ ਅਗਲੀ ਖ਼ਬਰ ਸਰਕਾਰੀ ਸਕੂਲਾਂ 'ਚ ਹਾਈਪਰਟੈਨਸ਼ਨ ਵਿਸ਼ੇ 'ਤੇ ਪੇਂਟਿੰਗ ਅਤੇ ਚਾਰਟ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।