14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਕਿਸਾਨਾਂ ਨੂੰ ਨਹਿਰੀ ਪਾਣੀ ਉਪਲਬਧ ਕਰਵਾਉਣ 'ਚ ਨਾਕਾਮ ਸਾਬਤ ਹੋ ਰਹੀ ਸਰਕਾਰ : ਸੰਦੀਪ ਜਾਖੜ

ਅਜੀਤ ਡੈਸਕ 01-06-2025
ਅਬੋਹਰ, 31 ਮਈ (ਤੇਜਿੰਦਰ ਸਿੰਘ ਖ਼ਾਲਸਾ/ਵਿਵੇਕ ਹੂੜੀਆ)- ਨਹਿਰੀ ਵਿਭਾਗ ਦੀ ਅਣਦੇਖੀ ਦੇ ਕਾਰਨ ਵਾਰ-ਵਾਰ ਅਬੋਹਰ ਇਲਾਕੇ ਵਿਚ ਨਹਿਰਾਂ ਟੁੱਟ ਰਹੀਆਂ ਹਨ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਹਲਕਾ ਵਿਧਾਇਕ ਸੰਦੀਪ ਜਾਖੜ ਨੇ ਦੱਸਿਆ ਕਿ ਅੱਜ ਸਵੇਰੇ ਮਲੂਕਪੁਰਾ ਮਾਈਨਰ ਇਕ ਵਾਰ ਫਿਰ ਟੁੱਟ ਗਈ, ਜਿਸ ਨਾਲ ਹਜ਼ਾਰਾਂ ਏਕੜ ਫ਼ਸਲ ਤਬਾਹ ਹੋ ਗਈ | ਉਨ੍ਹਾਂ ਕਿਹਾ ਕਿ ਸਰਕਾਰ ਟੇਲਾਂ 'ਤੇ ਵਸੇ ਕਿਸਾਨਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਵਿਚ ਨਾਕਾਮ ਸਾਬਤ ਹੋ ਰਹੀ ਹੈ ਅਤੇ ਦੂਜੇ ਪਾਸੇ ਵਿਭਾਗ ਦੀ ਅਣਦੇਖੀ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਪਿਛਲੇ ਕੁੱਝ ਮਹੀਨਿਆਂ ਵਿਚ ਅਬੋਹਰ ਇਲਾਕੇ 'ਚ ਨਹਿਰਾ ਟੁੱਟਣ ਦੀਆਂ ਘਟਨਾਵਾਂ ਲਗਾਤਾਰ ਵੱਧ ਗਈਆਂ ਹਨ, ਇੰਨੀ ਵਾਰ ਪਹਿਲਾਂ ਕਦੇ ਵੀ ਇਲਾਕੇ ਵਿਚ ਨਹਿਰ ਟੁੱਟਦੀ ਨਹੀਂ ਦੇਖੀ ਗਈ | ਉਨ੍ਹਾਂ ਪੰਜਾਬ ਸਰਕਾਰ ਦੇ ਮੰਤਰੀ ਬਰਿੰਦਰ ਗੋਇਲ ਤੋਂ ਅਣਦੇਖੀ ਕਰ ਰਹੇ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਾਲ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਅਪੀਲ ਵੀ ਕੀਤੀ ਹੈ |
ਪਿਛਲੀ ਖ਼ਬਰ ਬੀ.ਐੱਡ ਅਧਿਆਪਕ ਫ਼ਰੰਟ ਦੀ ਸੂਬਾ ਪੱਧਰੀ ਮੀਟਿੰਗ ਅਗਲੀ ਖ਼ਬਰ ਸਿਆਗ ਪਰਿਵਾਰ ਦੇ ਬੱਚਿਆਂ ਵਲੋਂ 5ਵੀਂ ਜਮਾਤ ਦੇ ਨਤੀਜੇ 'ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।