14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਲਾਲਾ ਜਗਤ ਨਰਾਇਣ ਕਾਲਜ ਵਿਖੇ ਤੰਬਾਕੂ ਵਿਰੋਧੀ ਦਿਵਸ ਮਨਾਇਆ

ਅਜੀਤ ਡੈਸਕ 01-06-2025
ਜਲਾਲਾਬਾਦ, 31 ਮਈ (ਕਰਨ ਚੁਚਰਾ)-ਸਥਾਨਕ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਸ਼ੋਕ ਕੁਮਾਰ ਅਨੇਜਾ, ਪ੍ਰਧਾਨ ਪ੍ਰਦੀਪ ਚੁੱਘ, ਕੈਸ਼ੀਅਰ ਚੰਦਰ ਸ਼ੇਖਰ ਗੂੰਬਰ, ਸਿੱਖਿਆ ਮਾਹਿਰ ਗੁਰਬਖ਼ਸ਼ ਸਿੰਘ ਖੁਰਾਨਾ, ਪਿ੍ੰਸੀਪਲ ਡਾ.ਨੀਤਿਕਾ ਦੀ ਅਗਵਾਈ ਹੇਠ ਲਾਲਾ ਜਗਤ ਨਰਾਇਣ ਕਾਲਜ ਐਜੂਕੇਸ਼ਨ ਕਾਲਜ ਵਿਖੇ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਆਪਣੇ ਆਲ਼ੇ ਦੁਆਲੇ ਇਹ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਤੰਬਾਕੂ ਵਿਰੋਧੀ ਪੋਸਟਰ ਅਤੇ ਚਾਰਟ ਮੁਕਾਬਲੇ ਵੀ ਕਰਵਾਏ ਗਏ | ਜਿਸ ਵਿਚ ਕਾਲਜ ਦੇ ਭਾਵੀ ਅਧਿਆਪਕਾਂ ਨੇ ਬੜੇ ਚਾਵਾਂ ਨਾਲ ਭਾਗ ਲਿਆ | ਪਿ੍ੰਸੀਪਲ ਡਾ. ਨੀਤਿਕਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਕਿਹਾ ਕਿ ਤੰਬਾਕੂ ਜਿੱਥੇ ਸੇਵਨ ਕਰਨ ਵਾਲੇ ਲਈ ਹਾਨੀਕਾਰਕ ਹੈ, ਉੱਥੇ ਹੀ ਇਸ ਦੇ ਧੰੂਏਾ ਦੇ ਸੰਪਰਕ ਵਿਚ ਆਉਣ ਵਾਲੇ ਲਈ ਵੀ ਉਤਨਾ ਹੀ ਹਾਨੀਕਾਰਕ ਹੈ | ਇਸ ਮੌਕੇ ਕਾਲਜ ਵਿਦਿਆਰਥੀਆਂ ਵਲ਼ੋਂ ਇਲਾਕੇ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਰੈਲੀ ਵੀ ਕੱਢੀ |
ਪਿਛਲੀ ਖ਼ਬਰ ਨਾਬਾਰਡ ਵਲੋਂ ਫ਼ਾਜ਼ਿਲਕਾ ਵਿਚ ਜ਼ਿਲ੍ਹਾ ਵਿਕਾਸ ਮੈਨੇਜਰ ਦੀ ਨਿਯੁਕਤੀ ਅਗਲੀ ਖ਼ਬਰ ਡੀ.ਏ.ਵੀ. ਕਾਲਜ ਦੇ ਵਿਦਿਆਰਥੀਆਂ ਦਾ ਧਾਰਮਿਕ ਟੂਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।