14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸਭ ਧਿਰਾਂ ਨੂੰ ਅਕਾਲ ਤਖ਼ਤ ਦੀ ਅਗਵਾਈ ਹੇਠ ਪ੍ਰਚਾਰ ਲਈ ਕੀਤਾ ਜਾਵੇਗਾ ਲਾਮਬੰਦ: ਜਥੇਦਾਰ ਗੜਗੱਜ

ਅਜੀਤ ਡੈਸਕ 01-06-2025
ਅਬੋਹਰ, 31 ਮਈ (ਤੇਜਿੰਦਰ ਸਿੰਘ ਖ਼ਾਲਸਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲ਼ੋਂ ਚਲਾਈ ਧਰਮ ਪ੍ਰਚਾਰ ਦੀ ਲਹਿਰ 'ਖ਼ੁਆਰ ਹੋਏ ਸਭ ਮਿਲੈਂਗੇ' ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਟੇਕ ਸਿੰਘ ਧਨੌਲਾ ਨੇ ਬੱਲੂਆਣਾ ਹਲਕੇ ਦੇ ਪਿੰਡ ਝੁਰੜ ਖੇੜਾ ਅਤੇ ਬਹਾਵਵਾਲਾ ਵਿਖੇ ਪ੍ਰਚਾਰ ਫੇਰੀ ਕਰਦੇ ਹੋਏ ਸੰਗਤਾਂ ਨੂੰ ਗੁਰਬਾਣੀ ਦੇ ਲੜ ਲੱਗਣ ਦੀ ਅਪੀਲ ਕੀਤੀ | ਬੀਤੀ ਸ਼ਾਮ ਬੱਲੂਆਣਾ ਹਲਕੇ ਦੇ ਪਿੰਡ ਝੁਰੜ ਖੇੜਾ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੀਵਾਨ ਸਜਾਏ ਗਏ, ਜਿੱਥੇ ਬੱਲੂਆਣਾ ਹਲਕੇ ਦੇ ਸਾਬਕਾ ਅਕਾਲੀ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਅਤੇ ਸਰਪੰਚ ਜੱਜ ਸਿੰਘ ਸਣੇ ਸੰਗਤਾਂ ਨੇ ਜਥੇਦਾਰ ਸਾਹਿਬਾਨ ਦਾ ਹਲਕੇ ਵਿਚ ਆਉਣ 'ਤੇ ਨਿੱਘਾ ਸਵਾਗਤ ਕੀਤਾ | ਇਸ ਉਪਰੰਤ ਪਿੰਡ ਬਹਾਵਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕੌਰ ਸਿੰਘ ਬਹਾਵਵਾਲਾ, ਸਰਪੰਚ ਸੁਖਰਾਜ ਸਿੰਘ, ਨੰਬਰਦਾਰ ਗੁਰਦੀਪ ਸਿੰਘ ਆਦਿ ਸਣੇ ਭਾਰੀ ਗਿਣਤੀ ਵਿਚ ਸੰਗਤਾਂ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਜਥੇਦਾਰ ਟੇਕ ਸਿੰਘ ਧਨੌਲਾ ਦਾ ਸਵਾਗਤ ਕੀਤਾ | ਇਸ ਦੌਰਾਨ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਕਮੇਟੀ ਵਲ਼ੋਂ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਪਿੰਡ-ਪਿੰਡ ਧਰਮ ਪ੍ਰਚਾਰ ਦੀ ਲਹਿਰ ਚਲਾਈ ਜਾਵੇਗੀ, ਜਿਸ ਤਹਿਤ ਹਰ ਸੰਪਰਦਾ ਅਤੇ ਹਰ ਧੜੇ ਨੂੰ ਅਕਾਲ ਤਖ਼ਤ ਦੀ ਅਗਵਾਈ ਹੇਠ ਧਰਮ ਪ੍ਰਚਾਰ ਦੀ ਲਹਿਰ ਨਾਲ ਜੋੜਿਆ ਜਾਵੇਗਾ, ਇਸ ਲੜੀ ਤਹਿਤ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਵੀ ਅਕਾਲ ਤਖ਼ਤ ਦੀ ਮੁੱਖ ਵਿਚਾਰਧਾਰਾ ਨਾਲ ਜੋੜਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਧਰਮ ਪ੍ਰਚਾਰ ਲਈ ਤੋਰਿਆ ਗਿਆ ਹੈ | ਇਸ ਦੌਰਾਨ ਜਥੇਦਾਰ ਸਾਹਿਬਾਨ ਨੇ ਪਿੰਡ ਦੇ ਬੱਚਿਆਂ ਦੀ ਗਤਕਾ ਟੀਮ ਦੀ ਹੌਸਲਾ ਅਫ਼ਜਾਈ ਕਰਦੇ ਹੋਏ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ | ਇਸ ਤੋਂ ਇਲਾਵਾ ਇਲਾਕੇ ਦੇ ਧਾਰਮਿਕ ਖੇਤਰ ਵਿਚ ਪ੍ਰਾਪਤੀਆਂ ਕਰਨ ਵਾਲੇ ਬੱਚਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਥੇਦਾਰ ਮੱਖਣ ਸਿੰਘ, ਜਸਵਿੰਦਰ ਸਿੰਘ ਜੱਸੀ ਢਾਬਾ ਕੋਕਰੀਆਂ, ਰਜਿੰਦਰ ਪਾਲ ਸਿੰਘ ਬਰਾੜ ਚੰਨਣ ਖੇੜਾ, ਗੁਰਮੀਤ ਸਿੰਘ ਬਿੱਟੂ, ਗੁਰਵਿੰਦਰ ਸਿੰਘ ਵਿਪਨ, ਬਾਬਾ ਗੁਰਦਾਸ ਸਿੰਘ, ਵਿਨੈ ਪ੍ਰਤਾਪ ਸਿੰਘ ਖ਼ਾਲਸਾ, ਸੁਖਜਿੰਦਰ ਸਿੰਘ ਢਿੱਲੋਂ, ਸ਼ਹਿਬਾਜ ਸਿੰਘ, ਜਗਸੀਰ ਸਿੰਘ ਖ਼ਾਲਸਾ, ਅਮਰੀਕ ਸਿੰਘ, ਡਾ.ਮਨਦੀਪ ਸਿੰਘ, ਨਛੱਤਰ ਸਿੰਘ, ਇੰਦਰਜੀਤ ਸਿੰਘ ਪ੍ਰਚਾਰਕ, ਭੋਲਾ ਸਿੰਘ, ਹਰਭਿੰਦਰ ਸਿੰਘ ਭਿੰਦਾ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਮੁਲਜ਼ਮ ਕਾਬੂ ਅਗਲੀ ਖ਼ਬਰ ਵਿਸ਼ਵ ਤੰਬਾਕੂ ਰਹਿਤ ਦਿਵਸ ਸਿਵਲ ਹਸਪਤਾਲ ਅਬੋਹਰ ਵਿਖੇ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।