19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਕਰਵਾਏ ਗਏ ਧਾਰਮਿਕ ਮੁਕਾਬਲੇ

ਅਜੀਤ ਡੈਸਕ 02-06-2025
ਫ਼ਿਰੋਜਪੁਰ, 1 ਜੂਨ (ਸੁਖਵਿੰਦਰ ਸਿੰਘ)-ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਕੀਰਤਨ ਦਰਬਾਰ ਅਤੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ | ਜਿਸ ਵਿਚ ਖ਼ਾਲਸਾ ਮਿਸ਼ਨ ਅਕੈਡਮੀ ਗੁਰੂਹਰਸਹਾਏ, ਦਸਮੇਸ਼ ਪਬਲਿਕ ਸਕੂਲ, ਸੈਂਟ ਫ਼ਰੀਦ ਸਕੂਲ, ਮਾਲਵਾ ਖ਼ਾਲਸਾ ਸਕੂਲ ਆਦਿ ਸਕੂਲਾਂ ਨੇ ਭਾਗ ਲਿਆ | ਤਕਰੀਬਨ 45 ਦੇ ਕਰੀਬ ਬੱਚਿਆਂ ਨੇ ਧਾਰਮਿਕ ਇਮਤਿਹਾਨ ਵਿਚ ਹਿੱਸਾ ਲਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਭਾਈ ਮਰਦਾਨਾ ਯਾਦਗਾਰ ਕੀਰਤਨ ਦਰਬਾਰ ਸੁਸਾਇਟੀ ਦੇ ਪ੍ਰਧਾਨ ਜਗਜੀਤ ਸਿੰਘ ਭੁੱਲਰ ਨੇ ਆਖਿਆ ਕਿ ਇਹ ਸਾਡਾ ਪਹਿਲਾ ਪ੍ਰੋਗਰਾਮ ਸੀ | ਜਿਸ ਵਿਚ ਸੰਗਤਾਂ ਨੇ ਬੜਾ ਵਧੀਆ ਸਹਿਯੋਗ ਦਿੱਤਾ | ਬੀਬੀ ਮਲਕੀਤ ਕੌਰ ਖ਼ਾਲਸਾ ਹਨੂਮਾਨਗੜ੍ਹ ਵਾਲੇ ਵਿਸ਼ੇਸ਼ ਤੌਰ 'ਤੇ ਪਹੁੰਚੇ | ਪਹਿਲੇ, ਦੂਜੇ ਅਤੇ ਤੀਜੇ ਅਸਥਾਨ 'ਤੇ ਆਉਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ | ਬਾਕੀ ਬੱਚਿਆਂ ਨੂੰ ਸਿਰੋਪਾਓ ਅਤੇ ਗਿਫ਼ਟ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਅਮਰਜੀਤ ਕੌਰ ਖ਼ਾਲਸਾ ਜ਼ਿਲ੍ਹਾ ਪ੍ਰਧਾਨ, ਦਵਿੰਦਰ ਸਿੰਘ ਛਾਬੜਾ ਮੀਤ ਪ੍ਰਧਾਨ, ਬਲਵਿੰਦਰ ਪਾਲ ਸ਼ਰਮਾ ਸਰਬੱਤ ਦਾ ਭਲਾ ਸੁਸਾਇਟੀ ਓਬਰਾਏ ਦੀ ਟੀਮ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਲਕਾਰ ਸਿੰਘ ਖ਼ਾਲਸਾ ਅਤੇ ਜਰਨੈਲ ਸਿੰਘ ਗਾਬੜੀਆ ਨੇ ਧਾਰਮਿਕ ਮੁਕਾਬਲਿਆਂ ਦਾ ਸੰਚਾਲਨ ਕੀਤਾ | ਬਾਬਾ ਰਾਮ ਲਾਲ ਨਗਰ ਦੇ ਨੌਜਵਾਨਾਂ ਵਲੋਂ ਠੰਢੇ ਮਿੱਠੇ ਜਲ ਦੀ ਛਬੀਲ ਪੂਰਾ ਦਿਨ ਲਗਾਈ ਗਈ | ਗੁਰਦਿਆਲ ਸਿੰਘ ਵਿਰਕ ਨੇ ਕਿਹਾ ਕਿ ਬੱਚਿਆਂ 'ਚ ਇਸ ਮੁਕਾਬਲਿਆਂ ਸਬੰਧੀ ਬਹੁਤ ਹੀ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਮੌਕੇ ਹਰਜੀਤ ਸਿੰਘ ਧਾਲੀਵਾਲ, ਰਣਬੀਰ ਸਿੰਘ, ਪਰਮਜੀਤ ਸਿੰਘ ਪੰਮਾ, ਰਾਜੇਸ਼ ਕੁਮਾਰ, ਇੰਦਰਪਾਲ ਸਿੰਘ ਪਿ੍ੰਸ, ਜੇ.ਬੀ ਪਨੇਸਰ, ਬਾਬਾ ਨਿਰਮਲ ਸਿੰਘ ਆਦਿ ਹਾਜ਼ਰ ਸਨ | ਸੰਗਤਾਂ ਦਾ ਭਾਰੀ ਇਕੱਠ ਹੋਣ ਤੇ ਇਲਾਕੇ ਵਿਚ ਕਾਫ਼ੀ ਚਰਚਾ ਚੱਲ ਰਹੀ ਹੈ | ਬਾਬਾ ਸੰਦੀਪ ਸਿੰਘ, ਬਾਬਾ ਸਰੂਪ ਸਿੰਘ ਅਤੇ ਬਾਬਾ ਕੰਵਲਜੀਤ ਸਿੰਘ ਨੇ ਜੱਜ ਦੀ ਡਿਊਟੀ ਨਿਭਾਈ |
ਪਿਛਲੀ ਖ਼ਬਰ ਅÏਰਤ ਕੋਲੋਂ ਮੋਬਾਈਲ ਦੀ ਖੋਹ ਕਰਨ 'ਤੇ ਦੋ ਵਿਰੁੱਧ ਮਾਮਲਾ ਦਰਜ ਅਗਲੀ ਖ਼ਬਰ ਸਰਕਾਰੀ ਸੈਕੰਡਰੀ ਅਤੇ ਪ੍ਰਾਇਮਰੀ ਸਕੂਲ ਕੰਧਵਾਲਾ ਹਾਜ਼ਰ ਖਾਂ ਦੀਆਂ ਮੈਨੇਜਮੈਂਟ ਕਮੇਟੀਆਂ ਦਾ ਸਰਬਸੰਮਤੀ ਨਾਲ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।