20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸੈਕੰਡਰੀ ਸਕੂਲ ਕਬੂਲਸ਼ਾਹ ਖੁੱਬਣ ਵਿਖੇ ਭਾਰਤੀ ਭਾਸ਼ਾ ਸਮਰ ਕੈਂਪ 2025 ਦੀ ਹੋਈ ਸ਼ਾਨਦਾਰ ਸਮਾਪਤੀ

ਅਜੀਤ ਡੈਸਕ 02-06-2025
ਫ਼ਾਜ਼ਿਲਕਾ, 1 ਜੂਨ(ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲਸ਼ਾਹ ਖੁੱਬਣ ਵਿਖੇ ਅੱਜ ਭਾਰਤੀ ਭਾਸ਼ਾ ਸਮਰ ਕੈਂਪ 2025 ਦਾ ਆਖ਼ਰੀ ਸੱਤਵੇਂ ਦਿਨ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਹੋ ਗਿਆ | ਸਕੂਲ ਪਿ੍ੰਸੀਪਲ ਡਾ. ਨਵਜੀਤ ਕੌਰ ਸਰਾਂ (ਸਟੇਟ ਅਵਾਰਡੀ) ਦੀ ਯੋਗ ਅਗਵਾਈ ਹੇਠ ਸਕੂਲ ਦੇ ਵਿਚ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸੱਤ ਦਿਨਾਂ ਦਾ ਭਾਰਤੀ ਭਾਸ਼ਾ ਸਮਰ ਕੈਂਪ ਲਗਾਇਆ ਗਿਆ ਸੀ | ਜਿਸ ਵਿਚ ਤੇਲੰਗਾਨਾ ਰਾਜ ਦੀ ਭਾਸ਼ਾ, ਮੂਲ ਅਨੁਵਾਦ, ਵਰਨਮਾਲਾ ਅਤੇ ਸਭਿਆਚਾਰ ਨਾਲ ਬੱਚਿਆਂ ਨੂੰ ਜਾਣੂ ਕਰਵਾਇਆ ਗਿਆ | ਵੱਖ-ਵੱਖ ਗਤੀਵਿਧੀਆਂ ਵਿਚੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਅਤੇ ਇਨਾਮ ਦੇਣ ਲਈ ਇਕ ਇਨਾਮ ਵੰਡ ਸਮਾਰੋਹ ਵੀ ਸਕੂਲ ਦੇ ਵਿਚ ਕਰਵਾਇਆ ਗਿਆ | ਇਸ ਸਮਰ ਕੈਂਪ ਦੀ ਨੋਡਲ ਇੰਚਾਰਜ ਸ੍ਰੀਮਤੀ ਨੈਨਸੀ ਖੂੰਗਰ ਨੇ ਕੈਂਪ ਵਿਚ ਅਹਿਮ ਯੋਗਦਾਨ ਦਿੱਤਾ | ਉਨ੍ਹਾਂ ਬੱਚਿਆਂ ਨੂੰ ਤੇਲੰਗਾਨਾ ਰਾਜ ਅਤੇ ਸਭਿਆਚਾਰ ਨਾਲ ਸੰਬੰਧਿਤ ਗਤੀਵਿਧੀਆਂ ਬਾਰੇ ਦੱਸਦੇ ਹੋਏ ਜੇਤੂ ਵਿਦਿਆਰਥੀਆਂ ਦੇ ਨਾਮ ਐਲਾਨੇ ਗਏ | ਇਸ ਮੌਕੇ ਸਕੂਲ ਵਿਚ ਸਮੂਹ ਐੱਸ.ਐੱਮ.ਸੀ. ਕਮੇਟੀ ਅਤੇ ਪਿੰਡ ਵਿਚੋਂ ਵਿਦਿਆਰਥੀਆਂ ਦੇ ਮਾਤਾ ਪਿਤਾ ਵੀ ਮੌਜੂਦ ਰਹੇ | ਸਕੂਲ ਪਿ੍ੰਸੀਪਲ ਡਾ. ਨਵਜੀਤ ਕੌਰ ਸਰਾਂ, ਚੇਅਰਮੈਨ ਧਰਮਵੀਰ ਅਤੇ ਸਮੂਹ ਐੱਸ.ਐੱਮ.ਸੀ. ਕਮੇਟੀ ਦੁਆਰਾ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਡਾ. ਨਵਜੀਤ ਕੌਰ ਜੀ ਸਰਾਂ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵਲੋਂ ਭਾਰਤੀ ਭਾਸ਼ਾ ਸਮਰ ਕੈਂਪ 2025 ਇਕ ਨਵੇਕਲੀ ਸ਼ੁਰੂਆਤ ਹੈ | ਇਸ ਨਾਲ ਸਾਡੇ ਸਮਾਜ ਵਿਚ ਸਭਿਆਚਾਰ ਸਾਂਝ ਵਧੇਗੀ | ਜਿਸ ਨਾਲ ਵੱਖ-ਵੱਖ ਰਾਜਾਂ ਦੇ ਸਭਿਆਚਾਰ ਇਕ ਦੂਜੇ ਦੇ ਨੇੜੇ ਆਉਣਗੇ ਤੇ ਆਪਸੀ ਭਾਈਚਾਰੇ ਦੀ ਭਾਵਨਾ ਪੈਦਾ ਹੋਵੇਗੀ ਅਤੇ ਰਾਸ਼ਟਰੀ ਏਕਤਾ ਨੂੰ ਬਲ ਮਿਲੇਗਾ | ਇਸ ਮੌਕੇ ਦੌਰਾਨ ਮੌਜੂਦ ਸਮਰ ਕੈਂਪ ਦੇ ਇੰਚਾਰਜ ਅਧਿਆਪਕਾਂ ਦੀ ਵੀ ਹੌਸਲਾ ਅਫਜਾਈ ਕੀਤੀ | ਜਿਨ੍ਹਾਂ ਦੇ ਮਿਹਨਤ ਅਤੇ ਯਤਨਾਂ ਸਦਕਾ ਵਿਦਿਆਰਥੀਆਂ ਨੂੰ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਵਿਭਾਗ ਦੇ ਇਸ ਭਾਰਤੀ ਭਾਸ਼ਾ ਸਮਰ ਕੈਂਪ 2025 ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਵਿਚ ਭਾਰਤੀ ਏਅਰਟੇਲ ਫਾਊਾਡੇਸ਼ਨ ਦਾ ਵੀ ਸਹਿਯੋਗ ਰਿਹਾ |
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਜਲਾਲਾਬਾਦ ਦੀ ਹੋਈ ਅਹਿਮ ਮੀਟਿੰਗ ਅਗਲੀ ਖ਼ਬਰ ਹਾਈ ਸਕੂਲ ਕੇਰੀਆਂ 'ਚ ਸਮਰ ਕੈਂਪ ਦੌਰਾਨ ਬੱਚਿਆਂ ਨੇ ਪ੍ਰਾਪਤ ਕੀਤਾ ਤੇਲਗੂ ਭਾਸ਼ਾ ਦਾ ਗਿਆਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।