14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸ਼ੇਰ ਸਿੰਘ ਘੁਬਾਇਆ ਵਲੋਂ ਜਲਾਲਾਬਾਦ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ

ਅਜੀਤ ਡੈਸਕ 03-09-2025
ਜਲਾਲਾਬਾਦ, 2 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਹਲਕਾ ਜਲਾਲਾਬਾਦ ਦੇ ਸਰਹੱਦੀ ਇਲਾਕੇ ਦੇ ਹੜ੍ਹ ਪ੍ਰਭਾਵਿਤ ਪਿੰਡ ਗਹਿਣੇ ਵਾਲਾ, ਢਾਣੀ ਬਚਨ ਸਿੰਘ ਅਤੇ ਜੋਧਾ ਭੈਣੀ ਵਿਖੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਦੇ ਸੰਸਦ ਮੈਂਬਰ ਸ. ਸ਼ੇਰ ਸਿੰਘ ਘੁਬਾਇਆ ਪੁੱਜੇ | ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਕਾਂਗਰਸੀ ਆਗੂ ਸ. ਬਲਤੇਜ ਸਿੰਘ ਬਰਾੜ ਵੀ ਹਾਜ਼ਰ ਸਨ | ਇਸ ਦੌਰਾਨ ਸਾਂਸਦ ਸ਼ੇਰ ਸਿੰਘ ਘੁਬਾਇਆ ਨੇ ਅੱਜ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਨੂੰ ਆ ਰਹੀਆਂ ਸਮੱਸਿਆਵਾਂ ਸੁਣੀਆਂ ਅਤੇ ਜਲਦ ਹੱਲ ਕਰਵਾਉਣ ਦਾ ਵਿਸ਼ਵਾਸ ਦਵਾਇਆ | ਇਸ ਮੌਕੇ ਸਾਂਸਦ ਸ਼ੇਰ ਸਿੰਘ ਘੁਬਾਇਆ ਨੇ ਕਿਹਾ ਕਿ ਹੜ੍ਹ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਅਸੀਂ ਜਿੰਨੀ ਵੀ ਮਦਦ ਕਰ ਸਕਦੇ ਹਾਂ,ਚਾਹੇ ਜਿਸ ਵੀ ਪ੍ਰਕਾਰ ਦੀ ਮਦਦ ਹੋਵੇ ਅਸੀਂ ਉਹ ਜ਼ਰੂਰ ਪੁੱਜਦੀ ਕਰਾਂਗੇ |
ਪਿਛਲੀ ਖ਼ਬਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀਆਂ ਨੇ ਨਰਮੇ ਦੀ ਫ਼ਸਲ ਸੰਬੰਧੀ ਜਾਰੀ ਕੀਤੀ ਐਡਵਾਈਜ਼ਰੀ ਅਗਲੀ ਖ਼ਬਰ ਐਸ. ਡੀ. ਐਮ. ਜਲਾਲਾਬਾਦ ਨੇ ਹੜ੍ਹਾਂ ਦੀ ਤਾਜ਼ਾ ਸਥਿਤੀ ਸੰਬੰਧੀ ਅਧਿਕਾਰੀਆਂ ਨਾਲ ਕੀਤੀ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।