15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਐੱਸ.ਡੀ.ਐਮ. ਜਲਾਲਾਬਾਦ ਨੇ ਅਧਿਕਾਰੀਆਂ ਨੂੰ ਨਾਲ ਲੈ ਨੇੜੇ ਬੱਸ ਸਟੈਂਡ ਫ਼ਾਜ਼ਿਲਕਾ ਫ਼ਿਰੋਜ਼ਪੁਰ ਰੋਡ ਦਾ ਕੀਤਾ ਦੌਰਾ

ਅਜੀਤ ਡੈਸਕ 03-09-2025
ਜਲਾਲਾਬਾਦ, 2 ਸਤੰਬਰ (ਹਰਪ੍ਰੀਤ ਸਿੰਘ ਪਰੂਥੀ/ਕਰਨ ਚੁਚਰਾ)ਐੱਸ.ਡੀ. ਐਮ. ਜਲਾਲਾਬਾਦ ਕੰਵਰਜੀਤ ਸਿੰਘ ਮਾਨ ਨੈਸ਼ਨਲ ਹਾਈਵੇਅ ਅਤੇ ਨਗਰ ਕੌਂਸਲ ਜਲਾਲਾਬਾਦ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਨਵੇਂ ਬੱਸ ਸਟੈਂਡ ਫ਼ਾਜ਼ਿਲਕਾ ਫ਼ਿਰੋਜ਼ਪੁਰ ਰੋਡ ਨੇੜੇ ਬੀ.ਐੱਸ.ਐਫ. ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਸੜਕ ਦੀ ਮੁਰੰਮਤ ਕਰਨ ਲਈ ਜਲਦ ਤੋਂ ਜਲਦ ਕਾਰਵਾਈ ਕਰਨ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ | ਇਸ ਦੌਰੇ ਦੌਰਾਨ ਐੱਸ.ਡੀ. ਐਮ ਨੇ ਕਿਹਾ ਕਿ ਲਗਾਤਾਰ ਭਾਰੀ ਬਰਸਾਤਾਂ ਆਉਣ ਕਰਕੇ ਸੜਕ *ਤੇ ਵੱਡੇ ਵੱਡੇ ਖੱਡੇ ਪੈ ਗਏ ਹਨ ਜਿਸ ਕਰਕੇ ਕੋਈ ਅਣਸੁਖਾਂਵੀ ਘਟਨਾ ਵਾਪਰ ਸਕਦੀ ਹੈ | ਉਨ੍ਹਾਂ ਕਿਹਾ ਕਿ ਕੋਈ ਅਣਸੁਖਾਂਵੀ ਘਟਨਾ ਨਾ ਵਾਪਰੇ, ਇਸ ਲਈ ਤੁਰੰਤ ਜ਼ਰੂਰੀ ਕਦਮ ਚੁੱਕਣੇ ਜ਼ਰੂਰੀ ਹਨ | ਉਨ੍ਹਾਂ ਨੈਸ਼ਨਲ ਹਾਈਵੇਅ ਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੰੂ ਆਦੇਸ਼ ਦਿੱਤੇ ਕਿ ਸੜਕਾਂ *ਤੇ ਪਏ ਖੱਡਿਆਂ ਨੂੰ ਜਲਦ ਭਰਿਆ ਜਾਵੇ ਅਤੇ ਸੜਕ ਦੀ ਮੁਰੰਮਤ ਕਰਵਾਈ ਜਾਵੇ | ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਅਤੇ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਸੜਕਾਂ ਦੀ ਹਾਲਤ ਵਧੀਆ ਹੋਣੀ ਚਾਹੀਦੀ ਹੈ | ਉਨ੍ਹਾਂ ਲੋਕਾਂ ਨੂੰ ਆਉਣ-ਜਾਣ ਵਿਚ ਕੋਈ ਪ੍ਰੇਸ਼ਾਨੀ ਨਾ ਆਵੇ ਇਸ ਲਈ ਅਧਿਕਾਰੀ ਜਲਦ ਤੋਂ ਜਲਦ ਖੱਡਿਆਂ ਨੂੰ ਭਰਨ ਦੀ ਕਾਰਵਾਈ ਅਮਲ ਵਿਚ ਲਿਆਉਣ | ਇਸ ਦੌਰਾਨ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਬਲਵਿੰਦਰ ਸਿੰਘ ਅਤੇ ਨੈਸ਼ਨਲ ਹਾਈਵੇਅ ਦੇ ਅਧਿਕਾਰੀ ਤੇ ਹੋਰ ਸਟਾਫ਼ ਮੌਜੂਦ ਸਨ |
ਪਿਛਲੀ ਖ਼ਬਰ ਮੀਂਹ ਕਾਰਨ ਦੋ ਪਿੰਡਾਂ 'ਚ ਘਰਾਂ ਦੀਆਂ ਛੱਤਾਂ ਡਿੱਗੀਆਂ ਅਗਲੀ ਖ਼ਬਰ ਦੀਵਾਸ਼ੂ ਭਠੇਜਾ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।