15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਮੈਡਮ ਖ਼ੁਸ਼ਬੂ ਸਵਨਾ ਨੇ ਸਰਹੱਦੀ ਪਿੰਡ ਮੁਹਾਰ ਸੋਨਾ ਤੇ ਮੁਹਾਰ ਖੀਵਾ ਭਵਾਨੀ ਵਿਖੇ ਰਾਹਤ ਸਮੱਗਰੀ ਵੰਡੀ

ਅਜੀਤ ਡੈਸਕ 03-09-2025
ਫ਼ਾਜ਼ਿਲਕਾ, 2 ਸਤੰਬਰ (ਦਵਿੰਦਰ ਪਾਲ ਸਿੰਘ)-ਵਿਧਾਇਕ ਫ਼ਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮ-ਪਤਨੀ ਅਤੇ ਖ਼ੁਸ਼ੀ ਫਾੳਾੂਡੇਸ਼ਨ ਦੇ ਚੇਅਰਪਰਸਨ ਮੈਡਮ ਖ਼ੁਸ਼ਬੂ ਸਵਨਾ ਨੇ ਪਾਣੀ ਦੀ ਮਾਰ ਹੇਠ ਆਏ ਸਰਹੱਦੀ ਪਿੰਡ ਮੁਹਾਰ ਸੋਨਾ ਤੇ ਮੁਹਾਰ ਖੀਵਾ ਭਵਾਨੀ ਵਿਖੇ ਪਹੁੰਚ ਰਾਹਤ ਸਮਗਰੀ ਵੰਡਾਈ | ਇਸ ਦੌਰਾਨ ਮੈਡਮ ਖ਼ੁਸ਼ਬੂ ਸਵਨਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਮੁਸ਼ਕਿਲ ਹਾਲਾਤਾਂ ਵਿਚ ਸਾਰੇ ਫ਼ਾਜ਼ਿਲਕਾ ਨੰੂ ਇਕ ਪਰਿਵਾਰ ਬਣ ਕੇ ਹੜ੍ਹ ਪੀੜਤਾਂ ਦੀ ਮਦਦ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤਾਂ ਰਾਹਤ ਕਾਰਜਾਂ ਦਾ ਕੰਮ ਕਰ ਹੀ ਰਹੇ ਹਨ, ਸਗੋਂ ਸਮਾਜ ਸੇਵੀ ਸੰਸਥਾਵਾਂ ਵੀ ਇਨ੍ਹਾਂ ਇਲਾਕਿਆਂ ਦੇ ਲੋਕਾਂ ਲਈ ਹਮਦਰਦ ਬਣ ਕੇ ਸਹਿਯੋਗ ਦੇ ਰਹੀਆਂ ਹਨ | ਉਨ੍ਹਾਂ ਧਾਰਮਿਕ, ਸਮਾਜਿਕ ਸੰਸਥਾਵਾਂ ਅਤੇ ਹੋਰ ਐਸੋਸੀਏਸ਼ਨਾਂ ਨੂੰ ਅਪੀਲ ਕੀਤੀ ਕਿ ਸਾਰੇ ਇੱਕਜੁੱਟ ਹੋ ਕੇ ਇਸ ਅÏਖੇ ਸਮੇਂ ਵਿਚ ਇਨ੍ਹਾਂ ਦੇ ਸਾਥੀ ਬਣੀਏ ਤੇ ਰਾਹਤ ਸਮਗਰੀ ਪਹੁੰਚਾਈਏ | ਉਨ੍ਹਾਂ ਕਿਹਾ ਕਿ ਉਹ ਤੇ ਵਿਧਾਇਕ ਸਾਹਿਬ ਲਗਾਤਾਰ ਪਿੰਡਾਂ ਤੇ ਰਾਹਤ ਕੇਂਦਰਾਂ ਵਿਖੇ ਜਾ ਕੇ ਲੋਕਾਂ ਨੂੰ ਰਾਹਤ ਸਮਗਰੀ ਪਹੁੰਚਾ ਰਹੇ ਹਨ | ਉਨ੍ਹਾਂ ਕਿਹਾ ਕਿ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਜਿਸ ਵਿਚ ਸੁੱਕਾ ਰਾਸ਼ਨ, ਰਾਸ਼ਨ ਕਿੱਟਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪਸ਼ੂ ਪਾਲਕਾਂ ਨੂੰ ਹਰਾ ਚਾਰਾ, ਫੀਡ ਆਦਿ ਸਮਗਰੀ ਵੰਡੀ ਜਾ ਰਹੀ ਹੈ ਤਾਂ ਜੋ ਇਨ੍ਹਾਂ ਲੋਕਾਂ ਨੂੰ ਕੋਈ ਵੀ ਮੁਸ਼ਕਿਲ ਨਾ ਪੇਸ਼ ਆਵੇ |
ਪਿਛਲੀ ਖ਼ਬਰ ਗੌਰਮਿੰਟ ਪੈਨਸ਼ਨਰ ਯੂਨੀਅਨ ਨੇ ਹੜ੍ਹ ਪੀੜਤਾਂ ਦੀ ਮਦਦ 'ਚ ਹਿੱਸਾ ਲੈਣ ਦਾ ਲਿਆ ਫ਼ੈਸਲਾ ਅਗਲੀ ਖ਼ਬਰ ਅਬੋਹਰ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਸ਼੍ਰੋਮਣੀ ਕਮੇਟੀ ਨੇ ਭੇਜਿਆ ਰਾਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।