15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਯੂਥ ਕਾਂਗਰਸ ਨੇ ਵੋਟ ਚੋਰੀ ਖ਼ਿਲਾਫ਼ ਮੁਹਿੰਮ ਦੀ ਕੀਤੀ ਸ਼ੁਰੂਆਤ

ਅਜੀਤ ਡੈਸਕ 03-09-2025
ਅਬੋਹਰ, 2 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਯੂਥ ਕਾਂਗਰਸ ਵਲੋਂ ਵੋਟ ਚੋਰੀ ਸੰਬੰਧੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਬੱਲੂਆਣਾ ਹਲਕੇ ਦੇ ਯੂਥ ਕਾਂਗਰਸ ਪ੍ਰਧਾਨ ਦੀਪ ਬਰਾੜ ਨੇ ਦੱਸਿਆ ਕਿ ਵੋਟ ਚੋਰੀ ਮੁਹਿੰਮ ਸਬੰਧੀ ਜਾਗਰੂਕਤਾ ਲਿਆਉਣ ਲਈ ਪਿੰਡ ਕੁੰਡਲ ਵਿਚ ਸਾਬਕਾ ਬਲਾਕ ਪ੍ਰਧਾਨ ਰਾਜਾ ਕੁੰਡਲ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ ਜਿਸ ਵਿਚ ਵੋਟ ਚੋਰੀ ਸਬੰਧੀ ਜਾਗਰੂਕਤਾ ਲਈ ਮੁਹਿੰਮ ਸ਼ੁਰੂ ਕਰਦੇ ਹੋਏ ਵਾਹਨਾਂ 'ਤੇ ਪੋਸਟਰ ਤੇ ਸਟਿੱਕਰ ਲਗਾਏ ਗਏ |
ਇਸ ਦੇ ਨਾਲ ਹੀ ਦੀਪ ਬਰਾੜ ਨੇ ਦੱਸਿਆ ਕਿ ਬੱਲੂਆਣਾ ਹਲਕੇ ਵਿਚ ਵੋਟ ਚੋਰੀ ਸੰਬੰਧੀ ਜਾਗਰੂਕਤਾ ਮੁਹਿੰਮ ਤਹਿਤ ਇਕ ਵਿਸ਼ੇਸ਼ ਮੀਟਿੰਗ 3 ਸਤੰਬਰ ਬੁੱਧਵਾਰ ਨੂੰ ਅਬੋਹਰ ਦੀ ਅਰੋੜਵੰਸ਼ ਧਰਮਸ਼ਾਲਾ ਵਿਖੇ ਰੱਖੀ ਗਈ ਹੈ ਜਿਸ ਵਿਚ ਯੂਥ ਕਾਂਗਰਸ ਦੇ ਸਮੂਹ ਵਰਕਰਾਂ ਨੂੰ ਵੋਟ ਚੋਰੀ ਮੁਹਿੰਮ ਸੰਬੰਧੀ ਜਾਗਰੂਕਤਾ ਲਿਆਉਣ ਲਈ ਲਾਮਬੰਦ ਕੀਤਾ ਜਾਵੇਗਾ | ਇਸ ਦੇ ਨਾਲ ਹੀ ਯੂਥ ਵਰਕਰਾਂ ਦੇ ਨਾਲ ਵਿਚਾਰਾਂ ਵੀ ਸਾਂਝੀਆਂ ਕੀਤੀਆਂ ਜਾਣਗੀਆਂ | ਉਨ੍ਹਾਂ ਬੱਲੂਆਣਾ ਹਲਕੇ ਦੇ ਸਮੂਹ ਯੂਥ ਵਰਕਰਾਂ ਨੂੰ ਮੀਟਿੰਗ 'ਚ ਭਾਰੀ ਗਿਣਤੀ 'ਚ ਪਹੁੰਚਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਹੁਣ ਯੂਥ ਕਾਂਗਰਸ ਦੇ ਵਰਕਰਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਰਾਹੁਲ ਗਾਂਧੀ ਵਲੋਂ ਚਲਾਈ ਮੁਹਿੰਮ ਨੂੰ ਕਾਮਯਾਬ ਬਣਾਉਣ |
ਅੱਜ ਦੀ ਮੀਟਿੰਗ ਵਿਚ ਰਾਜਾ ਕੁੰਡਲ ਸਾਬਕਾ ਬਲਾਕ ਪ੍ਰਧਾਨ, ਰਮਨ ਨੰਬਰਦਾਰ, ਗੋਰਾ ਕੁੰਡਲ, ਸੁੰਦਰ ਸਿੰਘ, ਹਰਭਜਨ ਸਿੰਘ, ਮਨਪ੍ਰੀਤ ਸਿੰਘ, ਹਰਦੀਪ ਸਾਬਕਾ ਮੈਂਬਰ, ਨਿੱਕੂ ਸਿੰਘ, ਜਗਵੀਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੀ.ਆਈ.ਏ ਸਟਾਫ਼ ਦੀ ਪੁਲਿਸ ਪਾਰਟੀ ਨੂੰ ਮਿਲੀ ਵੱਡੀ ਸਫਲਤਾ ਅਗਲੀ ਖ਼ਬਰ ਗਣਪਤੀ ਵਿਸਰਜਨ ਧੂਮਧਾਮ ਨਾਲ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।