16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਵੱਖ-ਵੱਖ ਥਾਵਾਂ ਤੋਂ 13 ਗ੍ਰਾਮ ਹੈਰੋਇਨ ਸਮੇਤ 2 ਮੁਲਜ਼ਮ ਕਾਬੂ

ਅਜੀਤ ਡੈਸਕ 03-09-2025
ਜ਼ੀਰਾ, 2 ਸਤੰਬਰ (ਪ੍ਰਤਾਪ ਸਿੰਘ ਹੀਰਾ)-ਜ਼ੀਰਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 2 ਮੁਲਜ਼ਮਾਂ ਨੂੰ 13 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਥਾਣਾ ਸਿਟੀ ਜ਼ੀਰਾ ਅਤੇ ਥਾਣਾ ਸਦਰ ਜ਼ੀਰਾ ਅੰਦਰ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮੇ ਦਰਜ ਕੀਤੇ ਹਨ | ਥਾਣਾ ਸਿਟੀ ਜ਼ੀਰਾ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ ਨੇ ਦੱਸਿਆ ਕਿ ਉਹ ਜਦ ਸਮੇਤ ਸਾਥੀ ਕਰਮਚਾਰੀਆਂ ਦੇ ਦੌਰਾਨੇ ਗਸ਼ਤ ਸਨੇਰ ਰੋਡ ਜ਼ੀਰਾ ਨੇੜੇ ਸਰਕਾਰੀ ਕਾਲਜ ਪਾਸ ਪੁੱਜੇ ਤਾਂ ਮੁਲਜ਼ਮ ਅਰਸ਼ ਉਰਫ਼ ਠੋਲੂ ਪੁੱਤਰ ਜਨਕ ਰਾਜ ਵਾਸੀ ਸਮਾਧੀ ਮੁਹੱਲਾ ਜ਼ੀਰਾ ਨੂੰ ਕਾਬੂ ਕਰਕੇ ਲਈ ਗਈ ਤਲਾਸ਼ੀ ਦੌਰਾਨ 6 ਗ੍ਰਾਮ ਹੈਰੋਇਨ ਬਰਾਮਦ ਹੋਈ | ਇਸੇ ਤਰ੍ਹਾਂ ਥਾਣਾ ਸਦਰ ਜ਼ੀਰਾ ਦੇ ਸਹਾਇਕ ਥਾਣੇਦਾਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਪਿੰਡ ਰਟੌਲ ਬੇਟ ਤੋਂ ਥੋੜ੍ਹਾ ਅੱਗੇ ਗਈ ਤਾਂ ਸਾਹਮਣੇ ਤੋਂ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਮੌਕਾ ਤੋਂ ਭੱਜਣ ਲੱਗਾ, ਜਿਸ ਨੂੰ ਕਾਬੂ ਕੀਤਾ ਤਾਂ ਉਸ ਨੇ ਆਪਣੀ ਪਹਿਚਾਣ ਸਨੀ ਸਿੰਘ ਪੁੱਤਰ ਸ਼ਿੰਦਰ ਸਿੰਘ ਵਾਸੀ ਰਟੌਲ ਬੇਟ ਥਾਣਾ ਸਦਰ ਜ਼ੀਰਾ ਵਜੋਂ ਦੱਸੀ ਅਤੇ ਤਲਾਸ਼ੀ ਦੌਰਾਨ ਉਸ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ |
ਪਿਛਲੀ ਖ਼ਬਰ ਸਟੇਟ ਫਾਰਮੇਸੀ ਕੌਂਸਲ ਮੈਂਬਰ ਸੋਢੀ ਨੇ ਹੜ੍ਹ ਪੀੜਤਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੁਵਿਧਾਵਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਪੰਜਾਬ 'ਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਕਿਸਾਨਾਂ ਦੀ ਵੱਧ ਤੋਂ ਵੱਧ ਮਦਦ ਕਰੀਏ-ਸਰਬਜੀਤ ਕੌਰ ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।