21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

28 ਨੂੰ ਪਿੰਡ ਖਟਕੜ ਕਲਾਂ 'ਚ ਕੀਤਾ ਜਾਵੇਗਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ- ਰਾਜਪ੍ਰੀਤ ਸਿੰਘ

ਅਜੀਤ ਡੈਸਕ 25-09-2025
ਮੰਡੀ ਰੋੜਾਂਵਾਲੀ, 24 ਸਤੰਬਰ (ਮਨਜੀਤ ਸਿੰਘ ਬਰਾੜ)- ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਤੋਂ ਸਹੁੰ ਚੁੱਕਣ ਉਪਰੰਤ ਆਪ ਸਰਕਾਰ ਨੇ ਭਗਤ ਸਿੰਘ ਦੇ ਆਦਰਸ਼ਾਂ ਤੋਂ ਪਾਸਾ ਵੱਟ ਲਿਆ ਹੈ ਤੇ ਇਹ ਸਰਕਾਰ ਵੀ ਦੂਸਰੀਆਂ ਸਰਕਾਰਾਂ ਵਾਂਗ ਕਾਰਪੋਰੇਟ ਘਰਾਨਿਆਂ ਦੀ ਬਣ ਕੇ ਰਹਿ ਗਈ ਹੈ | ਸਰਕਾਰ ਖ਼ਿਲਾਫ਼ ਵੋਕੇਸ਼ਨਲ ਟੀਚਰ ਫ਼ਰੰਟ ਵਲੋਂ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਉਨ੍ਹਾਂ ਦੇ ਜਨਮ ਦਿਨ 'ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵੋਕੇਸ਼ਨਲ ਟੀਚਰਜ਼ ਫ਼ਰੰਟ ਦੇ ਜ਼ਿਲ੍ਹਾ ਆਗੂ ਰਾਜਪ੍ਰੀਤ ਸਿੰਘ ਬਰਾੜ ਚਿਮਨੇਵਾਲਾ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਯੂਨੀਅਨ ਜਲਦ ਹੀ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਸਮੇਤ ਵਿਭਾਗੀ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰੇਗੀ ਤੇ ਸਰਕਾਰ ਦਾ ਅਸਲੀ ਚਿਹਰਾ ਲੋਕਾਂ ਸਾਹਮਣੇ ਲੈ ਕੇ ਆਵੇਗੀ |
ਪਿਛਲੀ ਖ਼ਬਰ ਜੀ.ਐੱਸ.ਟੀ. ਘਟਾਉਣ ਨਾਲ ਜਨਤਾ ਨੂੰ ਵੱਡੀ ਰਾਹਤ ਮਿਲੇਗੀ- ਮਨਜੀਤ ਸਿੰਘ ਰਾਏ ਅਗਲੀ ਖ਼ਬਰ ਹਫ਼ਤਾਵਾਰੀ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।