ਫ਼ਾਜ਼ਿਲਕਾ, 21 ਅਕਤੂਬਰ (ਦਵਿੰਦਰ ਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਲੋਂ ਸ਼ੁਰੂ ਕੀਤੀਆਂ ਪ੍ਰਭਾਤ ਫੇਰੀਆਂ ਦਾ ਥਾਂ-ਥਾਂ 'ਤੇ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ | ਇਹ ਪ੍ਰਭਾਤ ਫੇਰੀਆਂ ਗੁਰਦੁਆਰਾ ਸਾਹਿਬ ਤੋਂ ਅਰਦਾਸ ਉਪਰੰਤ ਅੰਮਿ੍ਤ ਵੇਲੇ ਸ਼ਹਿਰ ਦੇ ਬਾਜ਼ਾਰਾਂ 'ਤੇ ਗਲੀਆਂ ਅੰਦਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਦਾ ਜਾਪ ਕਰਦੀਆਂ ਰੋਜ਼ਾਨਾ ਕਿਸੇ ਨਾ ਕਿਸੇ ਗੁਰੂ ਨਾਨਕ ਨਾਮ ਲੇਵਾ ਸੰਗਤ ਦੇ ਗ੍ਰਹਿ ਵਿਖੇ ਪੁੱਜਦੀ ਹੈ | ਜਿੱਥੇ ਕਿ ਪਹਿਲਾਂ ਹੀ ਅੰਮਿ੍ਤ ਵੇਲੇ ਤੋਂ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਜਸਪ੍ਰੀਤ ਸਿੰਘ ਵਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਜਾਂਦਾ ਹੈ | ਜਿੱਥੇ ਸੰਗਤਾਂ ਰਲ ਮਿਲ ਕੇ ਵਾਹਿਗੁਰੂ ਦਾ ਜਾਪ ਕਰਦੀਆਂ ਹਨ | ਇਨ੍ਹਾਂ ਪ੍ਰਭਾਤ ਫੇਰੀਆਂ ਅੰਦਰ ਗੁਰੂ ਘਰ ਦੇ ਸੇਵਾਦਾਰ ਭਾਈ ਦਵਿੰਦਰ ਸਿੰਘ, ਅਮਰਜੀਤ ਸਿੰਘ ਸੰਧੂ, ਜਰਨੈਲ ਸਿੰਘ ਤਨੇਜਾ, ਪ੍ਰਭਜੀਤ ਸਿੰਘ ਕਾਠਪਾਲ, ਬਲਬੀਰ ਸਿੰਘ, ਦਵਿੰਦਰ ਸਿੰਘ ਅਹੂਜਾ, ਪਰਮਜੀਤ ਸਿੰਘ ਪਟਵਾਰੀ, ਜਤਿੰਦਰ ਸਿੰਘ, ਮਹਿੰਗਾ ਸਿੰਘ, ਪਿ੍ੰਸੀਪਲ ਨਰਿੰਦਰ ਸਿੰਘ, ਅਮਰੀਕ ਸਿੰਘ, ਗੁਰਵਿੰਦਰ ਸਿੰਘ ਬੰਟੀ, ਭਗਤ ਹਰੀਸ਼ ਪੁਪਨੇਜਾ, ਜੋਗਿੰਦਰ ਸਿੰਘ ਨਾਮਧਾਰੀ, ਮਾ. ਸਰਬਜੀਤ ਸਿੰਘ, ਨਰੈਣ ਸਿੰਘ ਬੈਂਕ ਵਾਲੇ, ਗੁਰਪ੍ਰੀਤ ਸਿੰਘ ਜੱਗਾ, ਡਾ.ਦਵਿੰਦਰ ਸਿੰਘ, ਗੁਰਮੀਤ ਸਿੰਘ ਰਾਣੂ, ਰਘਬੀਰ ਸਿੰਘ ਸ਼ਾਹ, ਹਰਦੀਪ ਸਿੰਘ, ਸੁਖਵਿੰਦਰ ਸਿੰਘ ਤਨੇਜਾ, ਪ੍ਰੀਤਮ ਸਿੰਘ, ਭਗਤ ਗੋਪਜੀ ਆਦਿ ਵਿਸ਼ੇਸ਼ ਤੌਰ 'ਤੇ ਇਨ੍ਹਾਂ ਪ੍ਰਭਾਤ ਫੇਰੀਆਂ ਅੰਦਰ ਸੇਵਾ ਨਿਭਾਉਂਦੇ ਹਨ |
ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਦਾ ਥਾਂ-ਥਾਂ 'ਤੇ ਕੀਤਾ ਰਿਹਾ ਸਵਾਗਤ <br/>
ਅਜੀਤ ਡੈਸਕ
22-10-2025