05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਨਕਦੀ ਸਮੇਤ ਸੱਟੇਬਾਜ਼ ਕਾਬੂ

ਅਜੀਤ ਡੈਸਕ 22-10-2025

ਫ਼ਾਜ਼ਿਲਕਾ, 21 ਅਕਤੂਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਨਗਦੀ ਸਮੇਤ ਇੱਕ ਸੱਟੇਬਾਜ਼ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਰਾਮ ਪ੍ਰਕਾਸ਼ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਰਵੀ ਸਿੰਘ ਪੁੱਤਰ ਸ਼ੰਬੂ ਸਿੰਘ ਵਾਸੀ ਗਲੀ ਨੰਬਰ 4 ਧੋਬੀ ਘਾਟ ਫ਼ਾਜ਼ਿਲਕਾ ਦੜਾ ਸੱਟਾ ਲਗਾਉਂਦਾ ਹੈ | ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਬਰਾਮਦਗੀ ਹੋ ਸਕਦੀ ਹੈ | ਜਿਸ ਤੇ ਪੁਲਿਸ ਨੇ ਛਾਪੇਮਾਰੀ ਕਰਕੇ ਉਸ ਨੂੰ 50020 ਰੁਪਏ ਦੀ ਨਕਦੀ ਸਮੇਤ ਕਾਬੂ ਕਰ ਲਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ ਵਿਜ਼ਡਮ ਕਾਨਵੈਂਟ ਸਕੂਲ 'ਚ ਮਨਾਇਆ ਦੀਵਾਲੀ ਦਾ ਤਿਉਹਾਰ <br/> ਅਗਲੀ ਖ਼ਬਰ ਬਿਨਾਂ ਪਰਮਿਟ ਤੋਂ ਘਰ 'ਚ ਪੋਟਾਸ਼ ਨਾਲ ਪਟਾਕੇ ਬਣਾਉਂਦੇ ਦੋ ਭਰਾਵਾਂ ਸਮੇਤ ਤਿੰਨ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।