05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਵਿਚ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਈ <br/>

ਅਜੀਤ ਡੈਸਕ 22-10-2025
ਤਲਵੰਡੀ ਭਾਈ, 21 ਅਕਤੂਬਰ (ਰਵਿੰਦਰ ਸਿੰਘ ਬਜਾਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਵਿਖੇ ਪਿ੍ੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਦੀ ਅਗਵਾਈ ਵਿਚ ਕਾਮਰਸ ਵਿਭਾਗ ਅਤੇ ਸਾਇੰਸ ਵਿਭਾਗ ਵਲੋਂ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਈ ਗਈ | ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਤਪਾਲ ਸਿੰਘ ਤਲਵੰਡੀ ਅਤੇ ਮਾਸਟਰ ਨਾਇਬ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਕਾਲਜ ਦੇ ਕਾਮਰਸ ਵਿਭਾਗ ਵਲੋਂ ਅਰਨ ਬਾਏ ਲਰਨ ਪਾਲਿਸੀ ਤਹਿਤ ਦੀਵਾਲੀ ਤਿਉਹਾਰ ਨੂੰ ਸਮਰਪਿਤ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਵਿਦਿਆਰਥੀਆਂ ਵਲੋਂ ਆਪਣੇ ਹੱਥੀ ਸਮਾਨ ਤਿਆਰ ਕੀਤਾ ਗਿਆ | ਵਿਦਿਆਰਥੀਆਂ ਵਲੋਂ ਕੈਂਪਸ ਨੂੰ ਰੰਗੋਲੀ 'ਤੇ ਖਾਣ ਪੀਣ ਦੀਆਂ ਸਟਾਲਾਂ ਦੁਆਰਾ ਸਜਾਇਆ ਗਿਆ | ਵਿਦਿਆਰਥੀਆਂ ਨੇ ਆਪਣੇ ਹੱਥਾਂ ਨਾਲ ਤਿਆਰ ਕੀਤੇ ਲਿਬਾਸ ਗਹਿਣਿਆਂ, ਘਰੇਲੂ ਸਜਾਵਟ ਨਾਲ ਸਬੰਧਿਤ ਵਸਤੂਆਂ, ਆਪਣੇ ਹੱਥੀਂ ਤਿਆਰ ਕੀਤੇ ਦੀਵੇ, ਸ਼ਿੰਗਾਰ ਸਮਾਨ, ਨੇਲ ਆਰਟ, ਬੈਗ ਅਤੇ ਜੀਵਨ ਸ਼ੈਲੀ ਨਾਲ ਸਬੰਧਿਤ ਹੋਰ ਕਈ ਉਤਪਾਦਨ ਬਹੁਤ ਹੀ ਖ਼ੂਬਸੂਰਤ ਤਰੀਕੇ ਨਾਲ ਪੇਸ਼ ਕੀਤੇ | ਕਾਲਜ ਪਿ੍ੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਵਲੋਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਗਿਆ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਤਪਾਲ ਸਿੰਘ ਤਲਵੰਡੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਅਤੇ ਉਹਨਾਂ ਦੀ ਵਿਲੱਖਣ ਪ੍ਰਤਿਭਾ ਨੂੰ ਨਿਖਾਰਨ ਲਈ, ਇਹ ਬਹੁਤ ਵਧੀਆ ਉਪਰਾਲਾ ਹੈ | ਮਾਸਟਰ ਨਾਇਬ ਸਿੰਘ ਨੇ ਕਿਹਾ ਕਿ ਅਜਿਹੇ ਯਤਨ ਵਿਦਿਆਰਥੀਆਂ ਨੂੰ ਆਪਣੇ ਪੈਰਾਂ ਤੇ ਖੜਨ ਵਿਚ ਮਦਦ ਕਰਦੇ ਹਨ | ਆਏ ਹੋਏ ਮਹਿਮਾਨਾਂ ਦੁਆਰਾ ਵਿਦਿਆਰਥੀਆਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ | ਇਸ ਸਮੇਂ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਠੱਗਾਂ ਨੇ ਨਸ਼ੀਲੀ ਚੀਜ਼ ਸੁੰਘਾਅ ਕੇ ਲਾਹੀਆਂ ਮੁੰਦਰੀਆਂ <br/> ਅਗਲੀ ਖ਼ਬਰ ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਕਰਵਾਇਆ ਹਫ਼ਤਾਵਾਰੀ ਸਤਿਸੰਗ ਪ੍ਰੋਗਰਾਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।