18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਅਜੀਤ ਡੈਸਕ 02-11-2025
ਫ਼ਾਜ਼ਿਲਕਾ, 1 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਨਿਰਮਲ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਕਰ ਰਹੇ ਸਨ ਤਾਂ ਜਸਵਿੰਦਰ ਸਿੰਘ ਉਰਫ਼ ਜੱਸੀ ਪੁੱਤਰ ਹੁਕਮ ਸਿੰਘ ਵਾਸੀ ਪਿੰਡ ਓਝਾ ਵਾਲੀ ਨੂੰ ਸ਼ੱਕ ਦੀ ਬਿਨ੍ਹਾਅ 'ਤੇ ਰੋਕ ਕੇ ਚੈੱਕ ਕਰਨ 'ਤੇ ਉਸ ਕੋਲੋਂ 30 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ | ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਹੈਰੋਇਨ ਸਮੇਤ ਇਕ ਕਾਬੂ
ਫ਼ਾਜ਼ਿਲਕਾ, 1 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐੱਸ.ਆਈ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਕਰ ਰਹੇ ਸਨ ਤਾਂ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਪਵਨ ਕੁਮਾਰ ਪੁੱਤਰ ਆਦ ਲਾਲ ਵਾਸੀ ਚੂਹੜੀ ਵਾਲਾ ਧੰਨਾ ਦੇ ਘਰ ਛਾਪੇਮਾਰੀ ਕਰ ਕੇ ਉਸ ਨੂੰ 4 ਗਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ ਗਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਲੋਰੀਅਲ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਜਸਲੀਨ ਨੇ ਪਾਸ ਕੀਤੀ ਨੀਟ ਦੀ ਪ੍ਰੀਖਿਆ ਅਗਲੀ ਖ਼ਬਰ ਐਮ. ਡੀ. ਕਾਲਜ ਵਿਖੇ ਸਰਦਾਰ ਵੱਲਭ ਭਾਈ ਪਟੇਲ ਦੀ ਜੈਅੰਤੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।