18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਅਰੁਣ ਨਾਰੰਗ ਨੇ ਲੱਖਾਂ ਦੀ ਲਾਗਤ ਨਾਲ ਬਣੀ ਗਲੀ ਦਾ ਕੀਤਾ ਉਦਘਾਟਨ

ਅਜੀਤ ਡੈਸਕ 02-11-2025
ਅਬੋਹਰ, 1 ਨਵੰਬਰ (ਵਿਵੇਕ ਹੂੜੀਆ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ਹਿਰਾਂ ਅਤੇ ਪਿੰਡਾਂ ਵਿਚ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਪਿੰਡ ਖੂਈਆਂ ਸਰਵਰ ਵਿਚ ਲਗਭਗ 7 ਲੱਖ ਰੁਪਏ ਦੀ ਲਾਗਤ ਨਾਲ ਬਣੀ ਸੜਕ ਦਾ ਉਦਘਾਟਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਿਰਮਾਣ ਤੋਂ ਪਹਿਲਾਂ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਜਨਤਾ ਦੀਆਂ ਮੰਗਾਂ ਅਤੇ ਚਿੰਤਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੇ ਉਸਾਰੀ ਨੂੰ ਤਰਜੀਹ ਦਿੱਤੀ ਤੇ ਹੁਣ ਇਸ ਗਲੀ ਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਕਾਫ਼ੀ ਰਾਹਤ ਮਿਲੇਗੀ | ਇਸ ਮੌਕੇ ਉਨ੍ਹਾਂ ਨਾਲ ਹਲਕਾ ਸੰਗਠਨ ਇੰਚਾਰਜ ਰਣਧੀਰ ਗਾਬਾ, ਪਿੰਡ ਦੇ ਸਰਪੰਚ ਸੁਸ਼ੀਲ ਸਵਾਮੀ, ਬਲਜੀਤ ਕੰਬੋਜ, ਹਰਿਕਿ੍ਸ਼ਨ, ਪੰਚਾਇਤ ਮੈਂਬਰ ਅਤੇ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਡੀ.ਏ.ਵੀ. ਸਕੂਲ ਹਰੀਪੁਰਾ ਦੇ ਵਿਦਿਆਰਥੀ ਇਨੋਫੈਸਟ-2025 ਵਿਚ ਛਾਏ ਅਗਲੀ ਖ਼ਬਰ ਪੀ.ਓ ਸਟਾਫ਼ ਨੇ ਭਗੌੜਾ ਕੀਤਾ ਗਿ੍ਫਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।