ਫ਼ਾਜ਼ਿਲਕਾ, 3 ਦਸੰਬਰ (ਦਵਿੰਦਰ ਪਾਲ ਸਿੰਘ) ਅੱਜ ਦੇ ਸਵਾਰਥੀ ਦੌਰ ਵਿਚ ਵੀ ਮਨੁੱਖਤਾ ਜ਼ਿੰਦਾ ਹੈ 'ਤੇ ਇਸ ਦਾ ਜਿਊਾਦਾ ਜਾਗਦਾ ਸਬੂਤ ਡਾ. ਬੀ.ਡੀ. ਸਚਦੇਵਾ ਮੈਮੋਰੀਅਲ ਵੈੱਲਫੇਅਰ ਸੋਸਾਇਟੀ ਦੀ ਜਨਰਲ ਸਕੱਤਰ ਸ੍ਰੀਮਤੀ ਪੂਜਾ ਲੂਥਰਾ ਸਚਦੇਵਾ ਨੇ ਪੇਸ਼ ਕੀਤਾ | ਉਹ ਆਪਣੀ ਟੀਮ ਸਮੇਤ ਪਿੰਡ ਕਾਵਾਂਵਾਲੀ ਵਿਚ ਇੱਕ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਤੋਂ ਬਾਅਦ ਫ਼ਾਜ਼ਿਲਕਾ ਵਾਪਸ ਪਰਤ ਰਹੇ ਸਨ ਕਿ ਰਸਤੇ ਵਿਚ ਅਚਾਨਕ ਉਨ੍ਹਾਂ ਦੀ ਨਜ਼ਰ ਸੜਕ ਹਾਦਸੇ 'ਚ ਗੰਭੀਰ ਜ਼ਖ਼ਮੀ ਤੇ ਬੇਹੋਸ਼ ਪਏ ਇੱਕ ਨੌਜਵਾਨ 'ਤੇ ਪਈ | ਮਨੁੱਖਤਾ ਦਾ ਫ਼ਰਜ਼ ਨਿਭਾਉਂਦਿਆਂ ਉਨ੍ਹਾਂ ਨੇ ਤੁਰੰਤ ਆਪਣੀ ਕਾਰ ਰੁਕਵਾਈ ਅਤੇ ਬਿਨਾਂ ਕੋਈ ਦੇਰ ਕੀਤੇ ਉਸ ਨੌਜਵਾਨ ਨੂੰ ਆਪਣੀ ਗੱਡੀ ਵਿਚ ਪਾ ਕੇ ਫ਼ਾਜ਼ਿਲਕਾ ਦੇ ਇੱਕ ਨਿੱਜੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਫ਼ੌਰੀ ਇਲਾਜ ਸ਼ੁਰੂ ਕਰ ਦਿੱਤਾ | ਜ਼ਖ਼ਮੀ ਨੌਜਵਾਨ ਦੀ ਪਛਾਣ ਪਿੰਡ ਮਹਾਤਮ ਨਗਰ ਨਿਵਾਸੀ ਜਸਵੀਰ ਸਿੰਘ ਵਜੋਂ ਹੋਈ ਹੈ | ਜਸਵੀਰ ਸਿੰਘ ਫ਼ਾਜ਼ਿਲਕਾ ਤੋਂ ਆਪਣੇ ਪਿੰਡ ਮਹਾਤਮ ਨਗਰ ਵਾਪਸ ਜਾ ਰਿਹਾ ਸੀ ਕਿ ਰਸਤੇ ਵਿਚ ਹਾਦਸੇ ਦਾ ਸ਼ਿਕਾਰ ਹੋ ਗਿਆ | ਪੂਜਾ ਲੂਥਰਾ ਸਚਦੇਵਾ ਨੇ ਨਾ ਸਿਰਫ਼ ਉਸ ਨੂੰ ਹਸਪਤਾਲ ਪਹੁੰਚਾਇਆ ਬਲਕਿ ਖ਼ੁਦ ਉਸ ਦੇ ਪਰਿਵਾਰ ਨਾਲ ਸੰਪਰਕ ਕਰਕੇ ਪੂਰੀ ਘਟਨਾ ਦੀ ਜਾਣਕਾਰੀ ਵੀ ਦਿੱਤੀ ਤੇ ਕੁੱਝ ਹੀ ਸਮੇਂ ਵਿਚ ਪਰਿਵਾਰ ਦੇ ਮੈਂਬਰ ਹਸਪਤਾਲ ਪਹੁੰਚ ਗਏ | ਡਾਕਟਰਾਂ ਮੁਤਾਬਿਕ ਜਸਵੀਰ ਸਿੰਘ ਦੀ ਹਾਲਤ ਹੁਣ ਖ਼ਤਰੇ ਤੋਂ ਬਾਹਰ ਹੈ ਅਤੇ ਇਲਾਜ ਨਾਲ ਲਗਾਤਾਰ ਸੁਧਾਰ ਹੋ ਰਿਹਾ ਹੈ ਤੇ ਸਮੇਂ ਸਿਰ ਮਿਲੀ ਮਦਦ ਕਾਰਨ ਉਸ ਦੀ ਜਾਨ ਬਚ ਗਈ | ਇਸ ਮੌਕੇ ਪੂਜਾ ਲੂਥਰਾ ਸਚਦੇਵਾ ਨੇ ਸਮਾਜ ਦੇ ਲੋਕਾਂ ਨੂੰ ਮਹੱਤਵਪੂਰਨ ਸੰਦੇਸ਼ ਦਿੰਦਿਆਂ ਕਿਹਾ ਕਿ ਸੜਕ ਹਾਦਸਿਆਂ ਦੇ ਸਮੇਂ ਵੀਡੀਓ ਬਣਾਉਣ ਦੀ ਬਜਾਏ ਜ਼ਖ਼ਮੀ ਦੀ ਤੁਰੰਤ ਮਦਦ ਕਰਨੀ ਚਾਹੀਦੀ ਹੈ | ਉਨ੍ਹਾਂ ਅਪੀਲ ਕੀਤੀ ਕਿ ਜੇ ਰਸਤੇ ਵਿਚ ਕੋਈ ਜ਼ਖ਼ਮੀ ਜਾਂ ਬੇਸਹਾਰਾ ਮਿਲੇ ਤਾਂ ਬਿਨਾਂ ਦੇਰੀ ਕੀਤੇ ਉਸ ਨੂੰ ਨਜ਼ਦੀਕੀ ਹਸਪਤਾਲ ਪਹੁੰਚਾਇਆ ਜਾਵੇ | ਪੂਜਾ ਲੂਥਰਾ ਸਚਦੇਵਾ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਜਸਵੀਰ ਸਿੰਘ ਜਲਦੀ ਹੀ ਪੂਰੀ ਤਰ੍ਹਾਂ ਠੀਕ ਹੋ ਕੇ ਆਪਣੇ ਘਰ ਪਰਤੇ | ਪਰਿਵਾਰ ਵਲੋਂ ਪੂਜਾ ਲੂਥਰਾ ਸਚਦੇਵਾ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਗਿਆ ਕਿ ਉਨ੍ਹਾਂ ਦੇ ਸਹੀ ਸਮੇਂ ਲਏ ਕਦਮ ਨੇ ਉਨ੍ਹਾਂ ਦੇ ਬੇਟੇ ਦੀ ਜ਼ਿੰਦਗੀ ਬਚਾਉਣ ਵਿਚ ਅਹਿਮ ਭੂਮਿਕਾ ਨਿਭਾਈ ਹੈ | ਡਾ.ਬੀ.ਡੀ. ਸਚਦੇਵਾ ਮੈਮੋਰੀਅਲ ਵੈੱਲਫੇਅਰ ਸੋਸਾਇਟੀ ਲੰਬੇ ਸਮੇਂ ਤੋਂ ਸਮਾਜ ਸੇਵਾ ਦੇ ਕਾਰਜਾਂ ਵਿਚ ਸਰਗਰਮ ਹੈ | ਬਲੱਡ ਡੋਨੇਸ਼ਨ ਕੈਂਪ, ਮੁਫ਼ਤ ਮੈਡੀਕਲ ਕੈਂਪ, ਵਿਧਵਾ ਤੇ ਬੇਸਹਾਰਾ ਅÏਰਤਾਂ ਦੀ ਸਹਾਇਤਾ ਵਰਗੇ ਅਨੇਕਾਂ ਕਾਰਜ ਇਸ ਸੰਸਥਾ ਵਲੋਂ ਨਿਰੰਤਰ ਕੀਤੇ ਜਾਂਦੇ ਹਨ | ਅੱਜ ਦੀ ਇਸ ਘਟਨਾ ਨੇ ਉਨ੍ਹਾਂ ਦੀ ਮਨੁੱਖਤਾ ਤੇ ਸਮਾਜ ਪ੍ਰਤੀ ਸਮਰਪਣ ਨੂੰ ਇਕ ਵਾਰ ਫਿਰ ਸਾਹਮਣੇ ਲਿਆਂਦਾ ਹੈ |