19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਆਪ ਦੇ ਸਾਬਕਾ ਸੀਨੀਅਰ ਆਗੂ ਦੀਪਕ ਸ਼ਰਮਾ ਭਾਜਪਾ ਵਿਚ ਹੋਏ ਸ਼ਾਮਿਲ <br/>

ਅਜੀਤ ਡੈਸਕ 04-12-2025
ਗੁਰੂਹਰਸਹਾਏ, 3 ਦਸੰਬਰ (ਕਪਿਲ ਕੰਧਾਰੀ)-ਆਮ ਆਦਮੀ ਪਾਰਟੀ ਦੇ ਸਾਬਕਾ ਸੀਨੀਅਰ ਆਗੂ ਅਤੇ ਨੌਜਵਾਨਾਂ ਵਿਚ ਚੰਗੀ ਪੱਕੜ ਰੱਖਣ ਵਾਲੇ ਦੀਪਕ ਸ਼ਰਮਾ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਪੰਜਾਬ ਪ੍ਰਭਾਰੀ ਨਿਵਾਸਲੂ, ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਸਰਬਜੀਤ ਸਿੰਘ ਬਾਠ ਅਤੇ ਪਾਰਟੀ ਦੇ ਹੋਰ ਵੀ ਕਈ ਸੀਨੀਅਰ ਆਗੂ ਮੌਜੂਦ ਸਨ | ਭਾਜਪਾ ਵਿਚ ਸ਼ਾਮਿਲ ਹੋਣ ਤੋਂ ਬਾਅਦ ਦੀਪਕ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਾਸ਼ਟਰੀ ਸੋਚ, ਪਾਰਦਰਸ਼ੀ ਕਾਰਜਸ਼ੈਲੀ ਅਤੇ ਵਿਕਾਸ ਕੇਂਦਰਿਤ ਨੀਤੀਆਂ ਨੂੰ ਦੇਖ ਦੇ ਹੋਏ ਉਨ੍ਹਾਂ ਨੇ ਭਾਜਪਾ ਦਾ ਪੱਲਾ ਫੜਿਆ ਹੈ | ਉਨ੍ਹਾਂ ਕਿਹਾ ਕਿ ਭਾਜਪਾ ਹੀ ਉਹ ਪਾਰਟੀ ਹੈ ਜੋ ਦੇਸ਼ ਨੂੰ ਸਥਿਰਤਾ ਸੁਰੱਖਿਆ ਅਤੇ ਤੇਜ਼ ਰਫ਼ਤਾਰ ਨਾਲ ਵਿਕਾਸ ਦੇ ਰਾਹ 'ਤੇ ਲੈ ਕੇ ਜਾ ਸਕਦੀ ਹੈ | ਦੀਪਕ ਸ਼ਰਮਾ ਨੇ ਕਿਹਾ ਕਿ ਪਾਰਟੀ ਵਲ਼ੋਂ ਦਿੱਤੀ ਹਰ ਜ਼ਿੰਮੇਵਾਰੀ ਨੂੰ ਉਹ ਨਿਸ਼ਚਾ ਅਤੇ ਸੰਕਲਪ ਨਾਲ ਨਿਭਾਉਣਗੇ ਅਤੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨੂੰ ਘਰ-ਘਰ ਪਹੰੁਚਾਉਣਗੇ ਦੀਪਕ ਸ਼ਰਮਾ ਆਮ ਆਦਮੀ ਪਾਰਟੀ ਵਿਚ ਪੰਜਾਬ ਯੂਥ ਵਿੰਗ ਦੇ ਜਨਰਲ ਸਕੱਤਰ ਰਹਿ ਚੱਕੇ ਹਨ | ਇਸ ਮੌਕੇ ਭਾਜਪਾ ਆਗੂਆਂ ਨੇ ਦੀਪਕ ਸ਼ਰਮਾ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਪਾਰਟੀ ਵਿਚ ਦਮਦਾਰ ਅਤੇ ਸਰਗਰਮ ਸ਼ਖ਼ਸੀਅਤਾਂ ਦਾ ਰਹਿਣਾ ਇਸ ਗੱਲ ਦਾ ਸਬੂਤ ਹੈ ਕਿ ਭਾਜਪਾ ਦੀਆਂ ਨੀਤੀਆਂ ਨੂੰ ਜਨਤਾ ਵਿਚ ਵਿਆਪਕ ਸਮਰਥਨ ਮਿਲ ਰਿਹਾ ਹੈ |

ਪਿਛਲੀ ਖ਼ਬਰ ਅਕਾਲੀ ਦਲ ਅੰਮਿ੍ਤਸਰ ਵਲੋਂ ਮਾਤਾ ਗਿਆਨ ਕੌਰ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੁੱਦਕੀ ਵਲੋਂ ਸਾਲਾਨਾ ਸ਼ਹੀਦੀ ਜੋੜ ਮੇਲੇ ਦੀਆਂ ਤਿਆਰੀਆਂ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।